ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਨਾਲ ਗੱਲ ਕੀਤੀ

Narendra Modi
Shri Narendra Modi
ਦੋਨਾਂ ਨੇਤਾਵਾਂ ਨੇ ਪੱਛਮ ਏਸ਼ੀਆ ਦੀ ਸਥਿਤੀ ‘ਤੇ ਵਿਚਾਰ ਸਾਂਝਾ ਕੀਤੇ

ਉਨ੍ਹਾਂ ਨੇ ਅੱਤਵਾਦ, ਹਿੰਸਾ ਅਤੇ ਜਾਨੀ ਨੁਕਸਾਨ ਨੂੰ ਲੈ ਕੇ ਚਿੰਤਾ ਜਤਾਈ

ਦੋਨਾਂ ਨੇਤਾਵਾਂ ਨੇ ਸੁਰੱਖਿਆ ਅਤੇ ਮਨੁੱਖੀ ਸਥਿਤੀ ਦੇ ਜਲਦੀ ਸਮਾਧਾਨ ਦਾ ਸੱਦਾ ਦਿੱਤਾ

ਉਨ੍ਹਾਂ ਨੇ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ

 Chandigarh: 03 NOV 2023  

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੋਹਮੰਦ ਬਿਨ ਜਾਯਦ ਅਲ ਨਾਹਯਾਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

ਦੋਨਾਂ ਨੇਤਾਵਾਂ ਨੇ ਪੱਛਮ ਏਸ਼ੀਆਈ ਖੇਤਰ ਦੇ ਵਿਕਾਸ ‘ਤੇ ਵਿਚਾਰ ਸਾਂਝਾ ਕੀਤੇ।

ਦੋਨਾਂ ਨੇਤਾਵਾਂ ਨੇ ਅੱਤਵਾਦ, ਬਿਗੜਦੀ ਸੁਰੱਖਿਆ ਸਥਿਤੀ ਅਤੇ ਨਾਗਰਿਕਾਂ ਦੇ ਜਾਨੀ ਨੁਕਸਾਨ ‘ਤੇ ਗਹਿਰੀ ਚਿੰਤਾ ਵਿਅਕਤ ਕੀਤੀ।

ਦੋਨਾਂ ਨੇਤਾਵਾਂ ਨੇ ਸੁਰੱਖਿਆ ਅਤੇ ਮਨੁੱਖੀ ਸਥਿਤੀ ਦੇ ਜਲਦੀ ਸਮਾਧਾਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਇਸ ਖੇਤਰ ਵਿੱਚ ਸਥਾਈ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੇ ਮਹੱਤਵ ‘ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਭਾਰਤ-ਯੂਏਈ ਵਿਆਪਕ ਰਣਨੀਤਕ ਸਾਂਝੇਦਾਰੀ ਦੇ ਢਾਂਚੇ ਦੇ ਅੰਦਰ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਦੇ ਰਹਿਣ ਨੂੰ ਲੈ ਕੇ ਪ੍ਰਤੀਬੱਧਤਾ ਵੀ ਦੋਹਰਾਈ।