ਫ਼ਾਜ਼ਿਲਕਾ 9 ਮਾਰਚ
ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ 10 ਮਾਰਚ ਨੂੰ ਕੀਤੀ ਜਾ ਰਹੀ ਹੈ। ਮਾਣਯੋਗ ਭਾਰਤੀ ਚੋਣ ਕਮਿਸ਼ਨ ਵੱਲੋਂ ਕੋਵਿਡ 19 ਦੌਰਾਨ ਚੋਣਾਂ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਬਬੀਤਾ ਕਲੇਰ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿੱਚ ਚੋਣਾਂ ਦੇ ਨਤੀਜੇ ਆਉਣ ਉਪਰੰਤ ਜੇਤੂ ਉਮੀਦਵਾਰਾਂ ਦੇ ਸਰਟੀਫਿਕੇਟ ਪ੍ਰਾਪਤ ਕਰਨ ਸਮੇਂ ਦੋ ਤੋਂ ਵੱਧ ਵਿਅਕਤੀਆਂ ਦੇ ਇਕੱਠ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

English






