ਰੋਪੜ ਨੂੰ ਸੈਰਗਾਹ ਵਜੋਂ ਵਿਕਸਤ ਕਰਾਂਗੇ ਜੋ ਸੈਲਾਨੀਆਂ ਲਈ ਬਣੇਗਾ ਪਹਿਲੀ ਪਸੰਦ
ਰੂਪਨਗਰ, 28 ਅਪ੍ਰੈਲ 2022
ਸਤਲੁੱਜ ਦੇ ਕੰਢੇ ਅਤੇ ਨਹਿਰਾਂ ਵਿਚਕਾਰ ਬਸੇ ਹੋਏ ਰੂਪਨਗਰ ਜ਼ਿਲ੍ਹੇ ਵਿੱਚ ਕੁਦਰਤੀ ਨਜ਼ਾਰਿਆਂ ਦੀ ਭਰਮਾਰ ਹੈ ਅਤੇ ਕੁਦਰਤ ਦੀ ਗੋਦ ਵਿੱਚ ਜੀਅ ਰਹੇ ਵਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਅਤੇ ਇਸ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਜਲਦ ਨਵੇਂ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਦਿਨੇਸ਼ ਚੱਢਾ ਨੇ ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਕੀਤਾ।
ਹੋਰ ਪੜ੍ਹੋ :-ਕੈਂਸਰ, ਸ਼ੁਗਰ, ਅਤੇ ਹਾਇਪਰਟੈਂਸ਼ਨ ਜਾਗਰੂਕਤਾ ਸਬੰਧੀ ਵੈਨ ਰਵਾਨਾਂ
ਵਣ ਅਤੇ ਜੰਗਲੀ ਜੀਵ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਗੁਰੂਆਂ ਅਤੇ ਪੀਰਾਂ ਦੀ ਇਸ ਧਰਤੀ ਨੂੰ ਹੋਰ ਖੂਬਸੂਰਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਰੋਪੜ ਨੂੰ ਦੁਨੀਆਂ ਦੇ ਸੈਰ-ਸਪਾਟੇ ਦੇ ਖੇਤਰ ਵਿੱਚ ਵਿਸ਼ਵ ਪੱਧਰ ‘ਤੇ ਉਭਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿੱਥੇ ਇਹ ਇਲਾਕਾ ਕਿਸੇ ਪ੍ਰਾਚੀਨ ਸਮੇਂ ਵਿੱਚ ਸਿੰਧੂ ਘਾਟੀ ਦੀ ਸੱਭਿਅਤਾ ਦਾ ਧੁਰਾ ਰਿਹਾ ਉੱਥੇ ਹੀ ਇਹ ਜ਼ਿਲ੍ਹਾ ਸਿੱਖ ਇਤਹਾਸ ਵਿੱਚ ਵਿਸ਼ੇਸ਼ ਮਹੱਹਤਾ ਰੱਖਦਾ ਹੈ।
ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਰੋਪੜ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਆਉਣ ਵਾਲੇ ਸਮੇਂ ਵਿੱਚ ਸਤਲੁਜ ਦਰਿਆ ਕੰਢੇ ਦਾ ਕੁਦਰਤ ਦਾ ਅਦਭੁੱਤ ਨਜ਼ਾਰਾ ਹੋਰ ਵਧੀਆ ਢੰਗ ਨਾਲ ਦੇਖਿਆ ਜਾ ਸਕੇਗਾ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ।
ਵਿਧਾਇਕ ਚੱਢਾ ਨੇ ਕਿਹਾ ਕਿ ਅਜਿਹੇ ਪ੍ਰੋਜੈਕਟਾਂ ਨਾਲ ਸਰਕਾਰ ਨੂੰ ਆਮਦਨ ਦੇ ਸਾਧਨ ਮੁੱਹਈਆ ਹੋਣਗੇ ਅਤੇ ਆਸ ਪਾਸ ਦੇ ਲੋਕਾਂ ਲਈ ਵੀ ਰੋਜ਼ਗਾਰ ਦੇ ਸਾਧਨ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਾਡੀ ਜ਼ਿੰਮੇਵਾਰੀ ਵੀ ਬਣਦੀ ਹੈ ਕਿ ਅਸੀਂ ਕੁਦਰਤ ਦੀ ਬਖਸ਼ੀ ਇਸ ਦੇਣ ਨੂੰ ਵਿਗਿਆਨਕ ਅਤੇ ਆਧੁਨਿਕ ਤਕਨੀਕਾਂ ਦੇ ਨਾਲ ਬਚਾ ਕੇ ਰੱਖੀਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਲਈ ਸੁਰੱਖਿਅਤ ਵੀ ਕਰੀਏ।
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਜ਼ਿਲ੍ਹਾ ਰੂਪਨਗਰ ਨੂੰ ਪੂਰਨ ਰੂਪ ਵਿੱਚ ਨਜਰਅੰਦਾਜ਼ ਕੀਤਾ ਗਿਆ ਅਤੇ ਬੋਟ-ਕਲੱਬ ਵਰਗੀਆਂ ਖੂਬਸੂਰਤ ਥਾਵਾਂ ਨੂੰ ਜੜੋਂ ਖਤਮ ਕਰਨ ਲਈ ਕੋਈ ਕਮੀ ਨਹੀਂ ਛੱਡੀ ਗਈ। ਉਨ੍ਹਾਂ ਭਰੋਸਾ ਦਿੰਦਿਆਂ ਕਿਹਾ ਕਿ ਇਸ ਇਲਾਕੇ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਸਥਾਪਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰੀਨ ਪ੍ਰੋਜੈਕਟਾਂ ਨੂੰ ਲਾਗੂ ਕਰੇਗੀ ਅਤੇ ਇਸ ਇਲਾਕੇ ਦੀ ਖੋਈ ਹੋਈ ਖੂਬਸੂਰਤੀ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।

English




