ਕਿਸਾਨਾਂ ਨੂੰ ਡੀ ਏ ਪੀ ਦੀ ਨਿਵਿਘਨ ਸਪਲਾਈ ਮੁਹੱਈਆ ਕਰਵਾਈ ਜਾਵੇ – ਡਾ: ਅਮਰ ਸਿੰਘ

ਕਿਸਾਨਾਂ
ਕਿਸਾਨਾਂ ਨੂੰ ਡੀ ਏ ਪੀ ਦੀ ਨਿਵਿਘਨ ਸਪਲਾਈ ਮੁਹੱਈਆ ਕਰਵਾਈ ਜਾਵੇ - ਡਾ: ਅਮਰ ਸਿੰਘ
ਸੰਸਦ ਮੈਂਬਰ ਸ਼੍ਰੀ ਫਤਿਹਗੜ੍ਹ ਸਾਹਿਬ ਵੱਲੋਂ ਡੀ ਏ ਪੀ ਕਮੀ ਨੂੰ ਪੂਰਾ ਕਰਨ ਲਈ ਕੇਂਦਰੀ ਮੰਤਰੀ ਨਾਲ ਮੁਲਾਕਾਤ

 ਖੰਨਾ, 14 ਅਕਤੂਬਰ 2021

ਡਾ: ਅਮਰ ਸਿੰਘ ਐਮਪੀ ਸ਼੍ਰੀ ਫਤਿਹਗੜ੍ਹ ਸਾਹਿਬ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਖਾਦ ਅਤੇ ਸਿਹਤ ਮੰਤਰੀ ਮਨਸੁਖ ਮੰਡਵੀਆ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੀ ਫਤਿਹਗੜ੍ਹ ਸਾਹਿਬ ਹਲਕੇ ਅਤੇ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਕਿਸਾਨਾਂ ਨੂੰ ਡੀਏਪੀ ਦੀ ਘਾਟ ਬਾਰੇ ਦੱਸਿਆ।

ਹੋਰ ਪੜ੍ਹੋ :-ਮੁਖਵਿੰਦਰ ਸਿੰਘ ਛੀਨਾ ਨੇ ਆਈਜੀ ਪਟਿਆਲਾ ਰੇਂਜ ਦਾ ਅਹੁਦਾ ਸੰਭਾਲਿਆ

ਉਨ੍ਹਾਂ ਨੇ ਮੰਤਰੀ ਨੂੰ ਬੇਨਤੀ ਕੀਤੀ ਕਿ ਡੀਏਪੀ ਦੀ ਲੋੜੀਂਦੀ ਸਪਲਾਈ ਜਾਰੀ ਕੀਤੀ ਜਾਵੇ ਕਿਉਂਕਿ ਕਿਸਾਨਾਂ ਨੂੰ ਇਸ ਦੀ ਤੁਰੰਤ ਲੋੜ ਹ।  ਉਨ੍ਹਾਂ ਨੇ ਮੰਤਰੀ ਨੂੰ ਦੱਸਿਆ ਕਿ ਪਹਿਲਾਂ ਕਿਸਾਨਾਂ ਨੂੰ ਯੂਰੀਆ ਸਪਲਾਈ ਨੂੰ ਲੈ ਕੇ ਮੁਸ਼ਕਲ ਸੀ ਅਤੇ ਹੁਣ ਉਨ੍ਹਾਂ ਨੂੰ ਡੀਏਪੀ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਖੀਰ ਵਿੱਚ, ਡਾ: ਅਮਰ ਸਿੰਘ ਨੇ ਮੰਤਰੀ ਨੂੰ ਕਿਹਾ ਕਿ ਜੇਕਰ ਛੇਤੀ ਹੱਲ ਨਾ ਕੀਤਾ ਗਿਆ ਤਾਂ ਛੋਟੇ ਅਤੇ ਸੀਮਾਂਤ ਕਿਸਾਨ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ ਅਤੇ ਖਾਦ ਮੰਤਰਾਲੇ ਅਤੇ ਭਾਰਤ ਸਰਕਾਰ ਦਾ ਫਰਜ਼ ਬਣਦਾ ਹੈ ਕਿ ਇਹ ਸੁਨਿਸ਼ਚਿਤ ਕਰੇ ਕਿ ਛੋਟੇ ਕਿਸਾਨਾਂ ਨੂੰਖਾਦ ਦਾ ਆਪਣਾ ਹਿੱਸਾ ਵਾਜਬ ਕੀਮਤ ਅਤੇ ਸਹੀ ਸਮੇਂ ਤੇ ਮਿਲੇ। ਕੇਂਦਰੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਹਲਕੇ ਲਈ ਸਹੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।