ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੀ ਨਵੀ ਬਾਡੀ ਨੇ ਹੱਕੀ ਮੰਗਾਂ ਲਈ ਸਰਕਾਰ ਖਿਲਾਫ ਕੀਤੀ ਨਾਅਰੇਬਾਰੀ

ਪੀ.ਐਸ.ਐਮ.ਐਸ.ਯੂ.
ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੀ ਨਵੀ ਬਾਡੀ ਨੇ ਹੱਕੀ ਮੰਗਾਂ ਲਈ ਸਰਕਾਰ ਖਿਲਾਫ ਕੀਤੀ ਨਾਅਰੇਬਾਰੀ

ਫਾਜ਼ਿਲਕਾ, 18 ਅਕਤੂਬਰ 2021

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਦੇ ਸੂਬਾ ਬਾਡੀ ਦੇ ਸੱਦੇ `ਤੇ ਜ਼ਿਲ੍ਹਾ ਪੱਧਰ `ਤੇ 8 ਅਕਤੂਬਰ ਤੋਂ ਲਗਾਤਾਰ ਹੜਤਾਲ ਜਾਰੀ ਹੈ।ਪੀਐਸ.ਐਮ.ਐਸ.ਯੂ. ਦੀ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਬਣਾਈ ਗਈ ਬਾਡੀ ਦੇ ਜ਼ਿਲ੍ਹਾ ਪ੍ਰਧਾਨ ਅਤ ਜਨਰਲ ਸਕੱਤਰ ਦੀ ਬਦਲੀ ਹੋਣ ਕਾਰਨ ਦੋਨੋ ਸਾਥੀਆਂ ਵੱਲੋਂ ਸੂਬਾ ਬਾਡੀ ਦੇ ਸੱਦੇ `ਤੇ ਕੀਤੀ ਗਈ ਕਲਮਛੋੜ ਹੜਤਾਲ ਦੌਰਾਨ ਜ਼ਿਲੇ੍ਹ ਦੀ ਨੁਮਾਇੰਦਗੀ ਨਹੀਂ ਕੀਤੀ ਗਈ ਅਤੇ ਨਾ ਹੀ ਦੋਨੋ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਹੋਰ ਪੜ੍ਹੋ :-ਕਰਜ਼ ਮੁਹੱਈਆ ਕਰਵਾਉਣ ਲਈ ਬੈਂਕਾਂ ਵੱਲੋਂ ਘਰ-ਘਰ ਕੀਤੀ ਜਾਵੇਗੀ ਪਹੁੰਚ-ਐਲ. ਡੀ. ਐਮ

ਜਿਸ ਸਦਕਾ ਪੀ.ਐਸ.ਐਮ.ਐਸ.ਯੂ. ਦੀ ਮੀਟਿੰਗ ਵਿਚ ਸਰਵਸਮਤੀ ਨਾਲ ਫੈਸਲਾ ਕੀਤਾ ਗਿਆ ਹੈ ਜ਼ਿਲ੍ਹਾ ਫਾਜ਼ਿਲਕਾ ਦੀ ਨਵੀਂ ਬਾਡੀ ਗਠਿਤ ਕੀਤੇ ਜਾਣ ਦੀ ਲੋੜ ਹੈ ਜਿਸ ਦੇ ਸਨਮੁਖ ਅਮਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਸੁਖਦੇਵ ਚੰਦ ਕੰਬੋਜ਼ ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਕੈਸ਼ੀਅਰ ਗੌਰਵ ਸੇਤੀਆ, ਸੀਨੀਅਰ ਮੀਤ ਪ੍ਰਧਾਨ ਲੇਡੀ ਵਿੰਗ ਵੀਨਾ ਰਾਣੀ, ਪ੍ਰੈਸ ਸਕੱਤਰ ਰੋਹਿਤ ਸੇਤੀਆ ਨੂੰ ਬਣਾਇਆ ਗਿਆ।

ਇਸ ਤੋਂ ਇਲਾਵਾ ਮੀਤ ਪ੍ਰਧਾਨ ਗੌਰਵ ਬਤਰਾ, ਮੀਤ ਜਨਰਲ ਸਕੱਤਰ ਸੁਖਚੈਨ ਸਿੰਘ, ਮੀਤ ਪ੍ਰਧਾਨ ਬਲਵਿੰਦਰ ਕੌਰ, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਰਵਿੰਦਰ ਕੁਮਾਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਮੀਤ ਕੈਸ਼ੀਅਰ ਜਤਿੰਦਰ, ਮੀਤ ਜਨਰਲ ਕੈਸ਼ੀਅਰ ਦੀਪ ਕੁਮਾਰ, ਮੀਤ ਪ੍ਰੈਸ ਸਕੱਤਰ ਸੁਮਿਤ ਕੁਮਾਰ, ਸਕੱਤਰ ਸੰਦੀਪ ਸਿੰਘ, ਅਜੈ ਕੰਬੋਜ਼, ਜ਼ਸਵਿੰਦਰ ਸਿੰਘ, ਅੰਕਿਤ ਕੁਮਾਰ, ਸੁਖਵਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਮਨਤਿੰਦਰ ਸਿੰਘ, ਸੁਨੀਲ ਕੁਮਾਰ, ਅਮਿਤ ਸ਼ਰਮਾ, ਸੁਰਿੰਦਰ ਕੁਮਾਰ, ਗੁਰਮੀਤ ਕੁਮਾਰ ਪੰਚਾਇਤੀ ਰਾਜ ਆਦਿ ਨੂੰ ਸਟੇਟ ਬਾਡੀ ਦੇ ਫੈਸਲਿਆਂ ਨੂੰ ਜ਼ਿਲੇ੍ਹ ਅੰਦਰ ਇੰਨ-ਬਿੰਨ ਲਾਗੂ ਕਰਨ ਦੀ ਜਿੰਮੇਵਾਰੀਆਂ ਸੌਂਪੀਆਂ ਗਈਆਂ।

ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼, ਜ਼ਿਲ੍ਹਾ ਸਰਪ੍ਰਸਤ ਸ੍ਰੀ ਹਰਭਜਨ ਖੁੰਗਰ, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਸ. ਜਗਜੀਤ ਸਿੰਘ ਦੀ ਅਗਵਾਈ ਹੇਠ ਅੱਜ ਵੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਨਾਅਰੇਬਾਜੀ ਕੀਤੀ ਗਈ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਮੁਲਾਜਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਇਸੇ ਤਰ੍ਹਾਂ ਸਰਕਾਰ ਖਿਲਾਫ ਸੰਘਰਸ਼ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸੂਬਾ ਬਾਡੀ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਪੱਧਰ `ਤੇ ਸੰਘਰਸ਼ ਹੋਰ ਤੀਖੇ ਕੀਤੇ ਜਾਣਗੇ।

ਇਸ ਮੌਕੇ ਰਾਬਿਆ, ਪ੍ਰਦੀਪ ਗੱਖੜ, ਪ੍ਰਦੀਪ ਸ਼ਰਮਾ, ਰਾਮ ਰਤਨ, ਅੰਕੁਰ ਸ਼ਰਮਾ, ਰਾਕੇਸ਼, ਜਗਮੀਤ ਸਿੰਘ, ਸੁਨੀਲ ਗਰੋਵਰ, ਸਾਹਿਲ, ਅਸ਼ੋਕ, ਅਭਿਸ਼ੇਕ ਗੁਪਤਾ, ਪਰਮਜੀਤ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।