ਮਾਰਕੀਟ ਕਮੇਟੀ ਮਮਦੋਟ ਵਿਖੇ ਅੱਜ ਲੱਗੇਗਾ ਜਨ ਸੁਵਿਧਾ ਕੈਂਪ – ਡਿਪਟੀ ਕਮਿਸ਼ਨਰ

ਹਲਕੇ ਦੇ ਵਿਧਾਇਕ ਰਜਨੀਸ਼ ਦਹੀਆ ਵੀ ਰਹਿਣਗੇ ਵਿਸ਼ੇਸ਼ ਤੌਰ ‘ਤੇ ਹਾਜ਼ਰ

ਮਮਦੋਟ/ਫਿਰੋਜ਼ਪੁਰ, 27 ਮਾਰਚ 2023 :- 

            ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਨੀਤੀਆਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦੇ ਹੱਲ ਲਈ ਮਾਰਕੀਟ ਕਮੇਟੀ ਮਮਦੋਟ ਵਿਖੇ 28 ਮਾਰਚ 2023 ਨੂੰ ਸਵੇਰੇ 10:00 ਵਜੇ ਜਨ ਸੁਵਿਧਾ ਕੈਂਪ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਇਲਾਕੇ ਵਿੱਚ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ। ਇਸ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ।

          ਕੈਂਪ ਸਬੰਧੀ ਹੋਰ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਲੋਕ ਭਲਾਈ ਯੋਜਨਾਵਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਨਾਉਣ ਦੇ ਉਦੇਸ਼ ਨਾਲ ਇਹ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਜਾਣਗੀਆਂ ਅਤੇ ਮੌਕੇ ਤੇ ਉਨ੍ਹਾਂ ਦਾ ਹੱਲ ਵੀ ਕੀਤਾ ਜਾਵੇਗਾ। ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ ਨੂੰ ਇਸ ਜਨ ਸੁਵਿਧਾ ਕੈਂਪ ਵਿਚ ਪਹੁੰਚ ਕੇ ਇਸ ਦਾ ਲਾਭ ਲੈਣ ਦੀ ਅਪੀਲ ਕੀਤੀ। 

 

ਹੋਰ ਪੜ੍ਹੋ :- ਨਰਮੇ ਦੇ ਬੀਜਾਂ ਤੇ ਸਬਸਿਡੀ ਦੇਣ ਲਈ ਖੇਤੀਬਾੜੀ ਵਿਭਾਗ ਦਾ ਪੋਰਟਲ ਸ਼ੁਰੂ—ਡਿਪਟੀ ਕਮਿਸ਼ਨਰ