ਮੁੱਖ ਮੰਤਰੀ ਵੱਲੋਂ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

_martyr Subedar Hardeep Singh
PUNJAB CM ANNOUNCES Rs.ONE CRORE AS EX-GRATIA AND GOVT. JOB TO ONE MEMBER OF MARTYR SUBEDAR HARDEEP SINGH’s FAMILY

ਚੰਡੀਗੜ੍ਹ, 08 ਮਈ 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਜੋ ਸ਼ੁੱਕਰਵਾਰ ਨੂੰ ਅਰੁਣਾਂਚਲ ਪ੍ਰਦੇਸ਼ ਵਿੱਚ ਐਲਏਸੀ ਦੇ ਨਾਲ ਦੇਸ਼ ਦੀ ਸੇਵਾ ਕਰਦਿਆਂ ਜਾਨ ਨਿਛਾਵਰ ਕਰ ਗਏ।

ਹੋਰ ਪੜ੍ਹੋ :-ਕੈਬਨਿਟ ਮੰਤਰੀ ਧਾਲੀਵਾਲ ਨੇ ਸ੍ਰੀ ਵਾਲਮੀਕਿ ਤੀਰਥ ਵਿਖੇ ਵਾਟਰ ਫਿਲਟਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ

ਬਹਾਦਰ ਜੇ.ਸੀ.ਓ. ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪੂਰੀ ਲਗਨ ਅਤੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਈ ਅਤੇ ਉਨ੍ਹਾਂ ਦੀ ਕੁਰਬਾਨੀ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

15 ਪੰਜਾਬ (ਪਟਿਆਲਾ) ਨਾਲ ਸਬੰਧਤ ਸੂਬੇਦਾਰ ਹਰਦੀਪ ਸਿੰਘ ਪਿੰਡ ਬਰਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਰਵਿੰਦਰ ਕੌਰ, ਬੇਟੀ ਅਤੇ ਪੁੱਤਰ ਛੱਡ ਗਿਆ l

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਵਿੱਤੀ ਰਾਹਤ ਰਾਸ਼ੀ ਵਧਾ ਕੇ ਇਕ ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਸੀ।