ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

Punjab Chief Minister Captain Amrinder Singh

ਮੁੱਖ ਮੰਤਰੀ ਦਫਤਰ, ਪੰਜਾਬ

ਚੰਡੀਗੜ੍ਹ, 6 ਫਰਵਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਵੈਟਰਨ ਅਕਾਲੀ ਆਗੂ ਤੇ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਬੀਬੀ ਸੰਧੂ ਦਾ ਅੱਜ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਤਵੰਤ ਕੌਰ ਸੰਧੂ ਜੋ ਦੋ ਵਾਰ ਮੰਤਰੀ ਤੇ ਚਮਕੌਰ ਸਾਹਿਬ ਤੋ ਪੰਜ ਵਾਰ ਵਿਧਾਇਕਾ ਰਹੇ ਹਨ, ਨੇ ਖੇਤਰ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਅਤੇ ਉੱਥੋਂ ਦੇ ਲੋਕਾਂ ਖਾਸ ਕਰਕੇ ਦੱਬੇ-ਕੁਚਲੇ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ।

ਸੰਧੂ ਪਰਿਵਾਰ, ਹੋਰਨਾਂ ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।