ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਦੇ ਲੋਕਾਂ ਨੂੰ ਮਹਾਨ ਸੰਤ, ਦਾਰਸ਼ਨਿਕ ਤੇ ਸਮਾਜ ਸੁਧਾਰਕ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ਦੀ ਮੁਬਾਰਕਬਾਦ ਦਿੱਤੀ।
ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤੀ ਲਹਿਰ ਦੇ ਮਹਾਨ ਪ੍ਰਚਾਰਕ ਦੀਆਂ ਪਿਆਰ, ਦਇਆ, ਆਪਸੀ ਸਹਿਣਸ਼ੀਲਤਾ, ਵਿਸ਼ਵ ਵਿਆਪੀ ਭਾਈਚਾਰੇ ਅਤੇ ਮਨੁੱਖਤਾ ਦੀ ਏਕਤਾ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਬਰਾਬਰਤਾ ਦੇ ਸਮਾਜ ਦੀ ਸਿਰਜਣਾ ਲਈ ਜ਼ਿੰਦਗੀ ਦੀ ਸੰਤੁਸ਼ਟੀ ਅਤੇ ਕਿਰਤ ਦੀ ਸਨਮਾਨ ਦੀ ਪਛਾਣ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜਾਤੀ ਰਹਿਤ ਤੇ ਵਰਗਹੀਣ ਸਮਾਜ ਦੀ ਉਸਾਰੀ ਲਈ ਗੁਰੂ ਜੀ ਦੀ ਵਿਚਾਰਧਾਰਾ ਅੱਜ ਵੀ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਉਨ•ਾਂ ਸਾਰਿਆਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਏਕਤਾ ਅਤੇ ਆਪਸੀ ਭਾਈਚਾਰੇ ਨਾਲ ਰਲ ਕੇ ਮਨਾਉਣ ਦਾ ਸੱਦਾ ਦਿੱਤਾ।

English






