ਮੁੱਖ ਮੰਤਰੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਦੀ ਮੌਤ ’ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 1 ਨਵੰਬਰ

        ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਦੇ ਪੁੱਤਰ ਅਰਵਿੰਦਰ ਸਿੰਘ ਲਵਲੀ (54) ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਦੁਪਹਿਰ ਕੌਮੀ ਰਾਜਧਾਨੀ ਵਿਖੇ ਲੰਮੀ ਬਿਮਾਰੀ ਉਪਰੰਤ ਚੱਲ ਵਸੇ। ਉਹ ਆਪਣੇ ਪਤਨੀ, ਪੁੱਤਰ ਅਤੇ ਬੇਟੀ ਛੱਡ ਗਏ ਹਨ।

ਹੋਰ ਪੜ੍ਹੋ :-ਵਿਕਾਸ ਦੇ ਨਾਂ ਤੇ ਪੰਜਾਬ ਦੇ ਵਾਤਾਵਰਣ ਦਾ ਵਿਨਾਸ਼ ਕਰਨ ਵਾਲੀਆਂ ਨੀਤੀਆਂ ਨੂੰ ਸੁਧਾਰਨ ਦੀ ਪੀਏਸੀ ਸਤਲੁੱਜ ਅਤੇ ਮੱਤੇਵਾੜਾ ਜੰਗਲ ਵੱਲੋਂ ਚੰਨੀ ਸਰਕਾਰ ਤੋਂ ਮੰਗ

        ਇਕ ਸ਼ੋਕ ਸੰਦੇਸ਼ ਮੁੱਖ ਮੰਤਰੀ ਨੇ ਕਿਹਾ, ਮੈਨੂੰ ਅਰਵਿੰਦਰ ਸਿੰਘ ਲਵਲੀ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।