ਮੁੱਖ ਮੰਤਰੀ ਚੰਨੀ ਮੋਰਿੰਡਾ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕਰਕੇ ਗੁਰੂਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ

SHRI CHAMKAUR SAHIB
ਮੁੱਖ ਮੰਤਰੀ ਚੰਨੀ ਮੋਰਿੰਡਾ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕਰਕੇ ਗੁਰੂਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ

ਚਮਕੌਰ ਸਾਹਿਬ, 20 ਦਸੰਬਰ 2021

3ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਪਰਿਵਾਰ ਸਮੇਤ ਮੋਰਿੰਡਾ ਵਿਖੇ ਆਪਣੀ ਨਿਜੀ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪਿੰਡਾਂ ਵਿਚੋਂ ਹੁੰਦੇ ਹੋਏ 25 ਕਿਲੋਮੀਟਰ ਪੈਦਲ ਯਾਤਰਾ ਕਰਕੇ ਸ਼ਹੀਦੀ ਜੋੜ ਮੇਲ ਦੇ ਮੌਕੇ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ।

ਹੋਰ ਪੜ੍ਹੋ :-ਜਨਤਕ ਖੇਤਰ ਦੇ ਇਕਲੌਤੇ ਬਚਦੇ ਅਦਾਰੇ ਪਨਕੌਮ ਨੂੰ ਅੰਨ੍ਹੇਵਾਹ ਲੁੱਟ ਰਹੀ ਹੈ ਅਫ਼ਸਰਸ਼ਾਹੀ: ਮੀਤ ਹੇਅਰ

ਇਸ ਪੈਦਲ ਯਾਤਰਾ ਦੌਰਾਨ ਮੁੱਖ ਮੰਤਰੀ ਚੰਨੀ ਜਦੋਂ ਆਪਣੇ ਹਲਕੇ ਚਮਕੌਰ ਸਾਹਿਬ ਦੇ ਪਿੰਡਾਂ ਵਿਚੋਂ ਲੰਘ ਰਹੇ ਸਨ ਤਾਂ ਵੱਡੀ ਗਿਣਤੀ ਵਿਚ ਸੰਗਤ ਨਾਲ ਜੁੜਦੀ ਗਈ। ਇਸ ਮੌਕੇ ਬਜ਼ੁਰਗ, ਔਰਤਾਂ ਅਤੇ ਬੱਚਿਆਂ ਨੂੰ ਮੁੱਖ ਮੰਤਰੀ ਥਾਂ ਥਾਂ ‘ਤੇ ਰੁਕ ਰੁਕ ਕੇ ਮਿਲੇ। ਬੀਤੇ ਕਈ ਸਾਲਾਂ ਤੋਂ ਉਹ ਪਹਿਲੇ ਦਿਨ ਜਦੋਂ ਸ਼ਹੀਦੀ ਜੋੜ ਮੇਲ ਸ੍ਰੀ ਚਮਕੌਰ ਸਾਹਿਬ ਪਹੁੰਚਦਾ ਹੈ ਤਾਂ ਗੁਰਦੁਆਰਾ ਕਤਲਗੜ੍ਹ ਸਾਹਿਬ ਨਤਮਸਤਕ ਹੋਣ ਲਈ ਉਹ ਪੈਦਲ ਯਾਤਰਾ ਕਰਦੇ ਹਨ।