ਪੰਜਾਬ ਸਰਕਾਰ ਵੱਲੋਂ ਪੀ.ਐਸ.ਐਸ.ਐਸ.ਬੀ ਦੇ ਚੇਅਰਮੈਨ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ ਅਗਲੇ ਦੋ ਸਾਲਾਂ ਲਈ ਵਧਾਈ

punjab govt logo

ਚੰਡੀਗੜ੍ਹ, 3 ਮਾਰਚ:

ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ, 2021 ਤੋਂ ਅਗਲੇ ਦੋ ਸਾਲਾਂ ਲਈ ਵਧਾ ਦਿੱਤੀ ਗਈ ਹੈ।

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬਹਿਲ ਦੇ ਕਾਰਜਕਾਲ ਵਿੱਚ ਵਾਧੇ ਬਾਰੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਸਾਬਕਾ ਮੰਤਰੀ ਸਵਰਗੀ ਸ੍ਰੀ ਖੁਸ਼ਹਾਲ ਬਹਿਲ ਦਾ ਪੁੱਤਰ ਰਮਨ ਬਹਿਲ ਪੇਸ਼ੇ ਤੋਂ ਵਕੀਲ ਹਨ।
ਉਹ 2008 ਤੋਂ 2012 ਤੱਕ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਦੇ ਮੈਂਬਰ ਵੀ ਰਹੇ।
ਉਹਨਾਂ 2004 ਤੋਂ 2006 ਤੱਕ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸੈਨੇਟ ਮੈਂਬਰ ਵਜੋਂ ਕੰਮ ਕੀਤਾ, ਇਸ ਤੋਂ ਇਲਾਵਾ ਇੱਕ ਸਾਲ ਜੀ.ਐਨ.ਡੀ.ਯੂ. ਦੇ ਸਿੰਡੀਕੇਟ ਮੈਂਬਰ ਵੀ ਰਹੇ।
ਸ੍ਰੀ ਬਹਿਲ ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀ, ਗੁਰਦਾਸਪੁਰ ਦੇ ਬੋਰਡ ਆਫ਼ ਡਾਇਰੈਕਟਰਜ਼ ਵਿਚ ਵੀ ਰਹਿ ਚੁੱਕੇ ਹਨ ਅਤੇ ਸਰਹੱਦੀ ਖੇਤਰ ਦੀਆਂ ਵਿਦਿਅਕ ਲੋੜਾਂ ਦੀ ਪੂਰਤੀ ਲਈ ਗੁਰਦਾਸਪੁਰ ਐਜੂਕੇਸ਼ਨ ਸੁਸਾਇਟੀ ਦੇ ਚੇਅਰਮੈਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।