5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ

cm bhagwant mann
CM Bhagwant Mann
ਚੰਡੀਗੜ੍ਹ, 13 ਫਰਵਰੀ 2024
ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਐਮ. ਦਾਇਰ ਕਰਕੇ ਕੇਸ ਦੇ ਜਲਦ ਨਿਬੇੜੇ ਦੀ ਮੰਗ ਕੀਤੀ ਗਈ ਹੈ।
ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 4 ਮਾਰਚ , 2024 ਤੈਅ ਕੀਤੀ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਦਾਇਰ ਸੀ.ਐਮ. ਰਾਹੀ  ਬੇਨਤੀ ਕੀਤੀ ਗਈ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਇਮਰੀ ਅਧਿਆਪਕਾਂ ਦੀ ਬਹੁਤ ਲੋੜ ਹੈ ਇਸ ਲਈ ਇਸ ਮਾਮਲੇ ਨੂੰ ਜ਼ਲਦ ਨਿਬੇੜਿਆ ਜਾਵੇ।
ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ।