– ਪੰਜਾਬ ਸਰਕਾਰ ਨੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ
ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋ ਸਥਾਨਕ ਨਗਰ ਨਿਗਮ ਦੇ ਜੋਨ-ਬੀ ਵਿਖੇ ਕੱਚੇ ਸਫਾਈ ਸੇਵਕਾਂ/ਸੀਵਰਮੈਨਾਂ ਨੂੰ ਨਿਯੁਕਤੀ ਪੱਤਰ ਸੌਪਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸੋਨਮ ਚੌਧਰੀ ਵੀ ਮੌਜੂਦ ਸਨ।
ਵਿਧਾਇਕ ਭੋਲਾ ਗਰੇਵਾਲ ਨੇ ਕਿਹਾ ਕਿ ਸੂਬੇ ਦੇ ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅਤੇ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ, ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਗਰ ਨਿਗਮ ਲੁਧਿਆਣਾ ਵਿੱਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ 3542 ਸਫਾਈ ਸੇਵਕਾਂ/ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਕੇ ਇਨਾਂ ਕਰਮੀਆਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਹਰ ਦਿਵਾਲੀ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਯਾਦ ਕਰਨਗੇ, ਜਿਨ੍ਹਾਂ ਜੋ ਕਿਹਾ ਉਹ ਕਰਕੇ ਵਿਖਾਇਆ ਹੈ।

English






