ਡਾ. ਬਲਜੀਤ ਕੌਰ ਨੇ ਕਿਹਾ—ਲੀਗਲ ਗਾਰਡੀਅਨਸ਼ਿਪ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਕਾਨੂੰਨੀ ਤੇ ਸਮਾਜਿਕ ਸੁਰੱਖਿਆ ਪ੍ਰਾਪਤ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਮੁੱਖ ਕੇਂਦਰ, ਹਰੇਕ ਵਿਅਕਤੀ ਦੀ ਸੁਰੱਖਿਆ ਤੇ ਸੁਖ-ਸੁਵਿਧਾਵਾਂ ਪ੍ਰਤੀ ਵਚਨਬੱਧਤਾ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ ਲਈ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ ਤਹਿਤ ਇੱਕ ਮਹੀਨੇ ਦੌਰਾਨ 67 ਬਾਲਗ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਹ ਸਰਟੀਫਿਕੇਟ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਅਤੇ ਬਾਲਗਾਂ ਦੀ ਜ਼ਿੰਦਗੀ ਵਿੱਚ ਬਹੁਤ ਮਹੱਤਵਪੂਰਣ ਬਦਲਾਅ ਲਿਆਉਂਦੇ ਹਨ, ਕਿਉਂਕਿ ਇਹ ਉਹਨਾਂ ਨੂੰ ਕਾਨੂੰਨੀ ਸੁਰੱਖਿਆ, ਹੱਕਾਂ ਦੀ ਰੱਖਿਆ ਅਤੇ ਵੱਖ-ਵੱਖ ਸਰਕਾਰੀ ਸੁਵਿਧਾਵਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਦੇ ਹਨ।
ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਕਈ ਸਕੀਮਾਂ ਅਤੇ ਵਿਆਪਕ ਸਹੂਲਤਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਉਦੇਸ਼ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਉਹਨਾਂ ਦੀ ਜੀਵਨ ਗੁਣਵੱਤਾ ਵਿੱਚ ਸੁਧਾਰ ਕਰਨਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਪਸ਼ਟ ਨਿਰਦੇਸ਼ ਹਨ ਕਿ ਕਿਸੇ ਵੀ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀ ਨੂੰ ਪਿੱਛੇ ਨਾ ਰਹਿਣ ਦਿੱਤਾ ਜਾਵੇ ਅਤੇ ਹਰ ਪੱਧਰ ਤੇ ਉਹਨਾਂ ਨੂੰ ਪੂਰਾ ਸਹਿਯੋਗ ਮਿਲੇ।

English






