ਪੰਜਾਬ ਸਰਕਾਰ ਨੇ ਯੂਕਰੇਨ ਵਿੱਚ ਫਸੇ ਲੋਕਾਂ ਦੀ ਮਦਦ ਲਈ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ

ਇਸ ਕਦਮ ਦਾ ਉਦੇਸ਼ ਸੰਕਟ ਵਿੱਚ ਘਿਰੇ ਪਰਿਵਾਰਾਂ ਦੀ ਸਹਾਇਤਾ ਕਰਨਾ 

 

ਚੰਡੀਗੜ੍ਹ, 25 ਫਰਵਰੀ:

 

           ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੰਗ ਪ੍ਰਭਾਵਿਤ ਮੁਲਕ ਯੂਕਰੇਨ ਵਿੱਚ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਇੱਕ ਸਮਰਪਿਤ 24×7 ਕੰਟਰੋਲ ਰੂਮ ਸਥਾਪਤ ਕੀਤਾ ਹੈ।

 

           ਇਹ ਜਾਣਕਾਰੀ ਦਿੰਦਿਆਂ  ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੂਕਰੇਨ ਵਿੱਖ ਫਸੇ ਵਿਅਕਤੀ ਜਾਂ ਉਨ੍ਹਾਂ ਦੇ ਪੰਜਾਬ `ਚ ਰਹਿੰਦੇ ਰਿਸ਼ਤੇਦਾਰ  ਹੈਲਪਲਾਈਨ ਨੰਬਰ 1100 `ਤੇ ਅਤੇ ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ  +91-172-4111905 `ਤੇ ਸੰਪਰਕ ਕਰਕੇ  ਲੋੜੀਂਦੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

 

 ਬੁਲਾਰੇ ਨੇ ਅੱਗੇ ਕਿਹਾ ਕਿ ਯੂਕਰੇਨ ਵਿੱਚ ਫਸੇ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਲਈ ਇਹਨਾਂ ਹੈਲਪਲਾਈਨ ਨੰਬਰਾਂ `ਤੇ ਪੁੱਛੇ ਜਾਂਦੇ ਸਵਾਲਾਂ ਨੂੰ ਤੁਰੰਤ  ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜਿਆ ਜਾਵੇਗਾ।