ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨਾਂ ਦੇ  ਮੰਤਰੀ ਮੰਡਲ ਦਾ ਅਸਤੀਫ਼ਾ ਕੀਤਾ ਸਵੀਕਾਰ

ਚੰਡੀਗੜ, 18 ਸਤੰਬਰ: 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦਾ ਅਸਤੀਫਾ ਦੇ ਦਿੱਤਾ ਹੈ।
ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਉਨਾਂ ਦਾ ਅਤੇ ਉਨਾਂ ਦੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।
 ਰਾਜਪਾਲ ਨੇ ਉਨਾਂ ਨੂੰ ਅਤੇ ਉਨਾਂ ਦੇ ਮੰਤਰੀ ਮੰਡਲ ਨੂੰ ਬਦਲਵੇਂ ਪ੍ਰਬੰਧ ਹੋਣ ਤੱਕ ਰੋਜ਼ਮਰਾ ਦਾ ਕੰਮਕਾਜ ਚਲਾਉਣ ਲਈ ਕਿਹਾ।