ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

Dr. Balbir Singh
Dr. Balbir Singh
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਫਐਮਜੀਜ਼ ਦੇ ਬਿਹਤਰ ਭਵਿੱਖ ਲਈ ਵਚਨਬੱਧ
– ਐਫਐਮਜੀਜ਼ ਨੂੰ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ: ਡਾ. ਬਲਬੀਰ ਸਿੰਘ  

ਚੰਡੀਗੜ੍ਹ, 20 ਜੂਨ 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ (ਐਫ.ਐਮ.ਜੀਜ਼) ਦੇ ਬਿਹਤਰ ਭਵਿੱਖ ਲਈ ਵਚਨਬੱਧਤਾ ਪ੍ਰਗਟਾਉਂਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਅਲਾਟ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਐਫਐਮਜੀਜ਼ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਸ਼ਾਸਕੀ ਮੁੱਦਿਆਂ ਦੇ ਹੱਲ ਲਈ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਐਫਐਮਜੀਜ਼ ਲਈ ਵੱਧ ਤੋਂ ਵੱਧ ਉਪਲਬਧ ਇੰਟਰਨਸ਼ਿਪ ਸਲਾਟ ਯਕੀਨੀ ਕਰਾਉਣ ਲਈ ਪੰਜਾਬ ਅਤੇ ਚੰਡੀਗੜ੍ਹ ਭਰ ਦੀਆਂ ਮੈਡੀਕਲ ਸੰਸਥਾਵਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਸਾਰੇ ਯੋਗ ਗ੍ਰੈਜੂਏਟ ਵਿਦਿਆਰਥੀ ਤੁਰੰਤ ਆਪਣੀ ਇੰਟਰਨਸ਼ਿਪ ਸ਼ੁਰੂ ਕਰ ਸਕਣ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ (ਐਨ.ਐਮ.ਸੀ.) ਦੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ।