ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜਲਾਲਪੁਰ  ਮਾਮਲੇ ਵਿੱਚ ਐਸ.ਐਸ.ਪੀ. ਹੁਸ਼ਿਆਰਪੁਰ ਤੋਂ ਰਿਪੋਰਟ ਤਲਬ

Chairperson of Commission Mrs Tejinder Kaur
ਚੰਡੀਗੜ, 22 ਅਕਤੂਬਰ: ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਨਜ਼ਦੀਕ ਪਿੰਡ ਜਲਾਲਪੁਰ  ਵਿਚ ਇਕ 6 ਸਾਲਾ ਬੱਚੀ ਨੂੰ  ਬਲਾਤਕਾਰ ਉਪਰੰਤ ਅੱਗ ਲਗਾ ਕੇ ਮਾਰਨ ਦੀ ਘਟਨਾ ਸਬੰਧੀ  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਹੁਸ਼ਿਆਰਪੁਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਅਖਬਾਰਾਂ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ  ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਹੁਸ਼ਿਆਰਪੁਰ ਤੋਂ  ਰਿਪੋਰਟ 2 6 ਅਕਤੂਬਰ  2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਮਿਸ਼ਨ ਦੇ ਮੈਂਬਰ ਪ੍ਰਭਦਿਆਲ ਰਾਮਪੁਰ ਨੂੰ ਮਿਤੀ   23 ਅਕਤੂਬਰ 2020 ਨੂੰ  ਪੀੜਤ ਨਾਲ ਮਿਲ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ