ਪਟਿਆਲਾ, 16 ਨਵੰਬਰ 2021
ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪਟਿਆਲਾ ਦੀ ਸਵੀਪ ਟੀਮ ਵੱਲੋਂ ਅੱਜ ਪੰਜਾਬੀ ਯੂਨੀਵਰਸਿਟੀ ਦੇ ਅੰਦਰ ਚੱਲ ਰਹੇ ਯੁਵਕ ਮੇਲੇ ਵਿੱਚ ਵਿਦਿਆਰਥੀਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ।
ਹੋਰ ਪੜ੍ਹੋ :-ਸਿਹਤ ਵਿਭਾਗ ਵੱਲੋਂ ਕੋਰੋਨਾ ਟੀਕਾਕਰਨ ਜਾਗਰੂਕਤਾ ਰੈਲੀ ਕੱਢੀ ਗਈ
ਜ਼ਿਲ੍ਹਾ ਪਟਿਆਲਾ ਦੇ ਨੋਡਲ ਅਫ਼ਸਰ ਗੁਰਬਖਸ਼ੀਸ਼ ਸਿੰਘ ਅਤੇ ਸਨੌਰ ਦੇ ਨੋਡਲ ਅਫ਼ਸਰ ਸਤਵੀਰ ਸਿੰਘ ਗਿੱਲ ਵੱਲੋਂ ਵੱਖ-ਵੱਖ ਕਾਲਜਾਂ ਤੋਂ ਆਏ ਵਿਦਿਆਰਥੀਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ। ਇਹ ਮੇਲਾ ਪੰਜਾਬੀ ਯੂਨੀਵਰਸਿਟੀ ਦੇ ਅੰਦਰ 13 ਨਵੰਬਰ ਤੋਂ 16 ਨਵੰਬਰ ਤੱਕ ਚੱਲਿਆ ਜਿਸ ਵਿੱਚ ਸਵੀਪ ਟੀਮ ਵੱਲੋਂ ਹਰ ਰੋਜ਼ ਜਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਂਦਾ ਰਿਹਾ ਅਤੇ ਵਿਦਿਆਰਥੀਆਂ ਨੂੰ ਦੱਸਿਆ ਕਿ 20 ਤੇ 21 ਨਵੰਬਰ ਨੂੰ ਆਪਣੇ ਆਪਣੇ ਬੂਥਾਂ ਤੇ ਜਾ ਕੇ ਆਪਣੀ ਵੋਟ ਬਣਾਉਣ ਅਤੇ ਆਉਣ ਵਾਲੇ 2022 ਦੀਆਂ ਚੋਣਾਂ ਲਈ ਭਾਗ ਲੈਣ ਲਈ ਕਿਹਾ।
ਇਸ ਮੌਕੇ ਜ਼ਿਲ੍ਹਾ ਨੋਡਲ ਅਧਿਕਾਰੀ ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਵਿਦਿਆਰਥੀਆਂ ਨੂੰ ਸਭਿਆਚਾਰਕ ਗਤੀਵਿਧੀਆਂ ਦੇ ਨਾਲ ਨਾਲ ਲੋਕਤਾਂਤਰਿਕ ਪਰੰਪਰਾਵਾਂ ਦੀ ਮਜ਼ਬੂਤੀ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਯੁਵਕ ਆਈਕਨ ਉਜਾਗਰ ਸਿੰਘ ਅੰਟਾਲ ਲੋਕ ਗਾਇਕ ਅਤੇ ਵਿਜੈ ਯਮਲਾ ਜੱਟ ਫੋਕ ਆਰਕੈਸਟਰਾ ਦੇ ਰਾਸ਼ਟਰੀ ਜੇਤੂ ਨੇ ਵੀ ਯੁਵਕ ਮੇਲੇ ਦੇ ਭਾਗੀਦਾਰਾਂ ਨੂੰ ਉਤਸ਼ਾਹਿਤ ਕੀਤਾ।

English






