ਵਾਤਾਵਰਣ ਨੂੰ ਸ਼ੁਧ ਰੱਖਣ ਵਿਚ ਯੋਗਦਾਨ ਪਾਉਣ ਦੇ ਸਦਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ
ਫਾਜ਼ਿਲਕਾ, 9 ਨਵੰਬਰ :-
ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 178600 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਤੇ ਆਮਦ ਹੋਈ ਫਸਲ ਦੀ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਮੁਕੰਮਲ ਖਰੀਦ ਕੀਤੀ ਜਾ ਚੁੱਕੀ ਹੈ। । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਅੰਦਰ ਝੋਨੇ ਦੀ ਫਸਲ ਦੀ ਖਰੀਦ ਪ੍ਰਕਿਰਿਆ ਦਾ ਕੰਮ ਨਿਰਵਿਘਨ ਤੇ ਜੋਰਾ-ਸ਼ੋਰਾਂ ਨਾਲ ਚੱਲ ਰਿਹਾ ਹੈ ਜਿਸ ਦੇ ਸਦਕਾ ਬੀਤੀ ਸ਼ਾਮ ਤੱਕ ਜ਼ਿਲ੍ਹੇ ਵਿਚ ਪਹੁੰਚੀ ਫਸਲ ਦਾ ਇਕ ਦਾਣਾ ਵੀ ਬਕਾਇਆ ਨਹੀਂ ਹੈ, ਮੰਡੀਆਂ ਵਿਚ ਆਮਦ ਹੋਈ ਫਸਲ ਦੀ ਮੁਕੰਮਲ ਖਰੀਦ ਹੋ ਚੁੱਕੀ ਹੈ।ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀਆਂ ਗਈਆਂ ਹਨ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਤੇ ਨਾਲੋ-ਨਾਲ ਫਸਲ ਦੀ ਖਰੀਦ ਕੀਤੀ ਜਾਵੇ।
ਉਨ੍ਹਾਂ ਜ਼ਿਲੇ ਦੇ ਬਾਕੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਸਾਨਾਂ ਨੂੰ ਇਹ ਵੀ ਪੁਰਜੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ।ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਸਰਕਾਰ ਤੇ ਖੇਤੀਬਾੜੀ ਵਿਭਾਗ ਵੱਲੋਂ ਅਨੇਕਾ ਉਪਰਾਲੇ ਕੀਤੇ ਗਏ ਹਨ, ਖੇਤੀਬਾੜੀ ਸੰਦਾਂ ਰਾਹੀਂ ਵੱਖ-ਵੱਖ ਤਕਨੀਕਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਵਹਾ ਕੇ ਪਰਾਲੀ ਦਾ ਨਿਬੇੜਾ ਕਰਨਾ ਚਾਹੀਦਾ ਹੈ ਤੇ ਵਾਤਾਵਰਨ ਨੂੰ ਸ਼ੁਧ ਰੱਖਣਾ ਚਾਹੀਦਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁਕੜ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਬੀਤੀ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 68592 ਮੀਟ੍ਰਿਕ ਟਨ, ਮਾਰਕਫੈਡ ਨੇ 35261 ਮੀਟ੍ਰਿਕ ਟਨ, ਪਨਸਪ ਨੇ 38494 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 13203 ਮੀਟ੍ਰਿਕ ਟਨ ਤੋਂ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 23050 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ।

English






