ਰਾਣਾ ਕੇ.ਪੀ. ਸਿੰਘ ਵੱਲੋਂ ਲੋਕਾਂ ਨੂੰ ਹੋਲੀ ਦੀ ਵਧਾਈ

ਚੰਡੀਗੜ੍ਹ, 9 ਮਾਰਚ:
ਲੋਕਾਂ ਨੂੰ ਹੋਲੀ ਦੇ ਰਵਾਇਤੀ ਤਿਉਹਾਰ ਨੂੰ ਏਕਤਾ, ਸਹਿਣਸ਼ੀਲਤਾ, ਭਾਈਚਾਰੇ ਅਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਲੋਕਾਂ ਨੂੰ ਹੋਲੇ ਮਹੱਲੇ ਅਤੇ ਹੋਲੀ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ ਹੈ।

ਇਥੇ ਜਾਰੀ ਇੱਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਮਨੁੱਖਤਾ ਦੀਆਂ ਉੱਚ ਨੈਤਿਕ ਕਦਰਾਂ ਕੀਮਤਾਂ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਸਾਰੇ ਮਤਭੇਦਾਂ ਨੂੰ ਭੁਲਾ ਕੇ ਏਕਤਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਉਤਸ਼ਾਹਤ ਕਰਨ ਅਤੇ ਸਾਰਿਆਂ ਨੂੰ ਰਲ ਮਿਲ ਕੇ ਖੁਸ਼ੀਆਂ ਮਨਾਉਣ ਲਈ ਕਿਹਾ। ਉਨ੍ਹਾਂ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪਰਹੇਜ਼ ਕਰਨ ਅਤੇ ਸਿਰਫ਼ ਜੈਵਿਕ ਰੰਗਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨੋਵਲ ਕਰੋਨਾ ਵਾਇਰਸ (ਕੋਵਿਡ -19) ਤੋਂ ਬਚਾਅ ਲਈ ਆਪਣੇ ਨਾਲ ਨਾਲ ਦੂਜਿਆਂ ਦੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਛੂਹਣ ਦੀ ਅਪੀਲ ਵੀ ਕੀਤੀ।