ਰਵਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ.) ਫਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ

ਕਿਹਾ, ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਸਮੇਤ ਸਮਾਂਬੱਧ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ

ਫਿਰੋਜ਼ਪੁਰ, 24 ਜਨਵਰੀ 2023:

ਪੰਜਾਬ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ.) ਵਜੋਂ ਤਾਇਨਾਤ ਕੀਤੇ ਗਏ 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਰਵਿੰਦਰ ਸਿੰਘ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਵਧੀਕ ਡਿਪਟੀ ਕਮਿਸ਼ਨਰ (ਜ.) ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਸਮੇਤ ਸਮਾਂਬੱਧ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀਆਂ ਤਰਜੀਹਾਂ ਮੁਤਾਬਕ ਜ਼ਿਲ੍ਹੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ‘ਤੇ ਹੱਲ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਨੂੰ ਸਰਕਾਰੀ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

 

ਹੋਰ ਪੜ੍ਹੋ :- ਮੀਤ ਹੇਅਰ ਨੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦੇ ਕੰਮਕਾਜ ਦਾ ਜਾਇਜ਼ਾ ਲਿਆ