ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਸੇਵਾ ਕੇਂਦਰ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ 

ਰੂਪਨਗਰ, 6 ਜਨਵਰੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਸੇਵਾ ਕੇਂਦਰ ਵਿਖੇ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਸਰਬੱਤ ਦੇ ਭਲੇ ਲਈ ਗੁਰੂ ਸਾਹਿਬ ਦੀ ਰੱਬੀ ਬਾਣੀ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ|
ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਸ. ਕਮਲਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਹਲ਼ਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਦੀਪਾਂਕਰ ਗਰਗ ਉਚੇਚੇ ਤੌਰ ਤੇ ਪਹੁੰਚੇ। ਉਨ੍ਹਾਂ ਵੱਲੋਂ ਸਮੂਹ ਸੇਵਾ ਕੇਂਦਰ ਦੇ ਕਰਮਚਾਰੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਤੇ ਅਗਲੇਰੇ ਸਾਲ ਵਿੱਚ ਵਧੀਆ ਕਾਰਜ ਕਰਨ ਲਈ ਪ੍ਰੇਰਿਤ ਕੀਤਾ |
ਇਸ ਮੌਕੇ ਅਸਿਸਟੈਂਟ ਜ਼ਿਲ੍ਹਾ ਮੈਨੇਜਰ ਸ.ਗੁਰਤੇਜ ਸਿੰਘ, ਮਾਸਟਰ ਟ੍ਰੇਨਰ ਸ.ਬਲਜੀਤ ਸਿੰਘ, ਆਈ.ਟੀ. ਇੰਚਾਰਜ ਸ਼੍ਰੀ ਰਵਿੰਦਰ, ਡੀ.ਟੀ. ਸੀ. ਸ਼੍ਰੀ ਕਮਲ ਕੁਮਾਰ ਖੋਸਲਾ, ਸ.ਹਰਪ੍ਰੀਤ ਸਿੰਘ, ਸ.ਪਰਮਿੰਦਰ ਸਿੰਘ, ਸ.ਬਲਜਿੰਦਰ ਸਿੰਘ, ਸ.ਗਗਨਦੀਪ ਸਿੰਘ ਅਤੇ ਸਮੂਹ ਸੇਵਾ ਕੇਂਦਰ ਕਰਮਚਾਰੀ ਵੀ ਹਾਜ਼ਰ ਸਨ|