ਬਰਨਾਲਾ, 13 ਅਪ੍ਰੈਲ 2022
ਡਿਪਟੀ ਕਮਿਸ਼ਨਰ ਬਰਨਾਲਾ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਸ਼੍ਰੀ ਹਰੀਸ਼ ਨਾਇਰ ਨੇ ਦੱਸਿਆ ਕਿ ਮਿਤੀ 20.04.2022 ਤੋਂ 31.03.2023 (ਕੁੱਲ 11 ਮਹੀਨੇ, 11 ਦਿਨ) ਲਈ ਰੈੱਡ ਕਰਾਸ ਭਵਨ ਦੀ ਚਾਹ-ਦੁੱਧ ਦੀ ਕੰਟੀਨ ਦੀ ਬੋਲੀ ਸਹਾਇਕ ਕਮਿਸ਼ਨਰ (ਜ)-ਕਮ-ਅਵੇਤਨੀ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਵਿੱਚ ਮਿਤੀ 19.04.2022 ਦਿਨ ਮੰਗਲਵਾਰ ਨੂੰ ਸਵੇਰੇ 11.30 ਵਜੇ ਕੀਤੀ ਜਾਵੇਗੀ।
ਹੋਰ ਪੜ੍ਹੋ :-20 ਅਪ੍ਰੈਲ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ : ਡਿਪਟੀ ਕਮਿਸ਼ਨਰ
ਇਸ ਸਬੰਧੀ ਚਾਹਵਾਨ ਵਿਅਕਤੀ ਆਪਣੇ ਪਹਿਚਾਣ ਪੱਤਰ, ਰਿਹਾਇਸ਼ੀ ਸਬੂਤ ਸਮੇਤ 20,000 ਰੁਪਏ (ਵੀਹ ਹਜ਼ਾਰ) ਨਕਦ/ਬੈਂਕਰ ਚੈੱਕ ਦੇ ਰੂਪ ਵਿੱਚ ਪੇਸ਼ਗੀ ਰਕਮ ਜਮ੍ਹਾਂ ਕਰਵਾਉਣ ਉਪਰੰਤ ਹੀ ਬੋਲੀ ਵਿੱਚ ਹਿੱਸਾ ਲੈ ਸਕਦੇ ਹਨ। ਪੇਸ਼ਗੀ ਰਕਮ, ਇਸ ਦਫਤਰ ਵਿਖੇ ਬੋਲੀ ਦੇ ਦਿਨ ਸਵੇਰੇ 11.00 ਵਜੇ ਤੱਕ ਜਮ੍ਹਾਂ ਕਰਵਾਈ ਜਾ ਸਕਦੀ ਹੈ। ਰਾਖਵੀਂ ਕੀਮਤ 1,20,000/- ਰੁਪਏ ਰੱਖੀ ਗਈ ਹੈ। ਪੇਸ਼ਗੀ ਰਕਮ ਸਫ਼ਲ ਬੋਲੀਕਾਰ ਤੋਂ ਇਲਾਵਾ ਅਸਫ਼ਲ ਬੋਲੀਕਾਰਾਂ ਨੂੰ ਵਾਪਸ ਕਰ ਦਿੱਤੀ ਜਾਵੇਗੀ। ਸਫ਼ਲ ਬੋਲੀਕਾਰ ਦੀ ਪੇਸ਼ਗੀ ਰਕਮ ਨੂੰ ਠੇਕੇ ਦੀ ਅਖੀਰਲੀ ਕਿਸ਼ਤ ਵਿੱਚ ਅਡਜਸ਼ਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਠੇਕੇ ਦੀਆਂ ਸ਼ਰਤਾਂ ਇਸ ਦਫ਼ਤਰ ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹਾਸਲ ਕੀਤੀਆਂ ਜਾ ਸਕਦੀਆਂ ਹਨ।

English





