ਅਬੋਹਰ/ ਫਾਜ਼ਿਲਕਾ, 29 ਅਪ੍ਰੈਲ 2022
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਬਰ ਮਿਸ ਪਰਮਿਲਾ ਵੱਲੋਂ ਤਹਿਸੀਲ ਅਬੋਹਰ ਦੇ ਪਿੰਡ ਹਰੀਪੁਰਾ ਵਿਖੇ ਪੰਚਾਇਤੀ ਕੰਮਾਂ ਨੂੰ ਲੈ ਕੇ ਪ੍ਰਾਪਤ ਹੋਈ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਦੌਰਾ ਕੀਤਾ ਗਿਆ।ਇਸ ਮੌਕੇ ਉਨ੍ਹਾਂ ਸ਼ਿਕਾਇਤ ਕਰਤਾ ਦੀ ਸਮੱਸਿਆ ਸੁਣੀ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਪੱਖ ਜਾਂਚ ਕਰਕੇ 7 ਦਿਨਾਂ ਦੇ ਵਿਚ-ਵਿਚ ਰਿਪੋਰਟ ਸੌਂਪਣ ਲਈ ਕਿਹਾ।
ਹੋਰ ਪੜ੍ਹੋ :- ਮਹੀਨਾਵਾਰ ਗਵਰਨਿੰਗ ਕਾਂਉਸਲਿੰਗ ਦੀ ਅਹਿਮ ਮੀਟਿੰਗ ਆਯੋਜਿਤ
ਮੈਂਬਰ ਮਿਸ ਪਰਮਿਲਾ ਨੇ ਦੌਰੇ ਦੌਰਾਨ ਦੋਨੋ ਧਿਰਾਂ ਦੀ ਸੁਣਵਾਈ ਕਰਨ ਉਪਰੰਤ ਆਸ਼ਵਾਸਨ ਦਿੰਦਿਆਂ ਕਿਹਾ ਕਿ ਪੰਚਾਇਤ ਦੇ ਕੰਮਾਂ ਨੂੰ ਕਰਨ ਵਿਚ ਕੋਈ ਰੁਕਾਵਟ ਪੇਸ਼ ਨਹੀ ਆਵੇਗੀ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਸਾਰੇ ਮਾਮਲੇ ਦੀ ਇਨਕੁਆਇਰੀ ਕਰਕੇ 7 ਦਿਨਾਂ ਦੇ ਅੰਦਰ ਰਿਪੋਰਟ ਕਮਿਸ਼ਨ ਨੂੰ ਪੇਸ਼ ਕਰਨ ਲਈ ਕਿਹਾ ਤਾਂ ਜ਼ੋ ਦੋਸ਼ੀ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਹਰਮੇਲ ਸਿੰਘ, ਤਹਿਸੀਲ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਸ੍ਰੀ ਅਸ਼ੋਕ ਕੁਮਾਰ, ਬੀ.ਡੀ.ਪੀ.ਓ ਖੂਈਆਂ ਸਰਵਰ ਸ੍ਰੀ ਜ਼ਸਵੰਤ ਸਿੰਘ, ਨਾਇਬ ਤਹਿਸੀਲਦਾਰ ਖੂਈਆਂ ਸਰਵਰ ਤੇ ਹੋਰ ਅਧਿਕਾਰੀ ਮੌਜ਼ੂਦ ਸਨ।

English





