
ਅਕਾਲੀ ਦਲ ਇਸ ਸਾਜ਼ਿਸ਼ ਨੁੰ ਸਫਲ ਨਹੀਂ ਹੋਣ ਦੇਵੇਗਾ ਅਤੇ ਪਾਣੀ ਦੀ ਹਰ ਬੂੰਦ ਹਰਿਆਣਾ ਕੋਲ ਜਾਣ ਤੋਂ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ
ਚੰਡੀਗੜ੍ਹ, 19 ਅਪ੍ਰੈਲ 2022
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਕੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸ੍ਰੀ ਸੁਸ਼ੀਲ ਗੁਪਤਾ ਨੇ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਦੇ ਹਰ ਖੇਤ ਤੱਕ ਪਹੁੰਚਦਾ ਕਰਨ ਲਈ ਗਰੰਟੀ ਕੀ ਉਹਨਾਂ ਦੇ ਆਸ਼ੀਰਵਾਦ ਨਾਲ ਦਿੱਤੀ ਹੈ।
ਹੋਰ ਪੜ੍ਹੋ :-ਜ਼ਿਲ੍ਹਾ ਸਾਂਝ ਕੇਂਦਰ ਫਿਰੋਜਪੁਰ ਵੱਲੋਂ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਫਿਰੋਜਪੁਰ ਵਿਖੇ ਐਂਟੀ ਡਰੱਗ ਡਰਾਈਵ ਸੰਬੰਧੀ ਇੱਕ ਸੈਮੀਨਾਰ ਦਾ ਆਯੋਜਨ
ਇਸ ਘਟਨਾਕ੍ਰਮ ਨੁੰ ਹੈਰਾਨੀਜਨਕ ਕਰਾਰ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਦਾ ਐਮ ਪੀ, ਜੋ ਮੂਲ ਰੂਪ ਵਿਚ ਹਰਿਆਣਾ ਤੋਂ ਹੈ, ਤਾਂ ਹੀ ਇਹ ਗਰੰਟੀ ਦੇ ਸਕਦਾ ਸੀ ਜੇਕਰ ਉਸਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਅਜਿਹਾ ਕਰਨ ਦਾ ਅਧਿਕਾਰ ਮਿਲਿਆ ਹੋਵੇ। ਉਹਨਾਂ ਕਿਹਾ ਕਿ ਗੱਲ ਤਾਂ ਇਹ ਹੈ ਕਿ ਕੀ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿਚ ਭਰੋਸੇ ਵਿਚ ਲਿਆ ਗਿਆ ਜਾਂ ਨਹੀਂ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਇਸ ਮਾਮਲੇ ’ਤੇ ਤੁਰੰਤ ਆਪਣਾ ਸਟੈਂਡ ਸਪਸ਼ਟ ਕਰਨ ਅਤੇ ਕਿਹਾ ਕਿ ਪੰਜਾਬਰੀ ਕਦੇ ਵੀ ਆਮ ਆਦਮੀ ਪਾਰਟੀ ਨੂੰ ਇਸਦੇ ਹਿੱਤਾਂ ਨਾਲ ਸਮਝੌਤਾ ਕਰ ਕੇ ਹਰਿਆਣਾ ਵਿਚ ਚੋਣ ਲਾਹਾ ਲੈਣ ਦੀ ਆਗਿਆ ਨਹੀਂ ਦੇਣਗੇ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਅਸਲ ਰੰਗ ਵਿਖਾ ਰਹੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਪਾਰਟੀ ਕਿਸੇ ਨਾਲ ਵੀ ਧੋਖਾ ਕਰ ਸਕਦੀ ਹੈ, ਤੇ ਉਹਨਾਂ ਕਰੋੜਾਂ ਪੰਜਾਬੀਆਂ ਨਾਲ ਵੀ ਜਿਹਨਾਂ ਨੇ ਇਸਨੁੰ ਭਾਰੀ ਫਤਵਾ ਦਿੱਤਾ ਤੇ 92 ਵਿਧਾਇਕ ਸੂਬਾ ਵਿਧਾਨ ਸਭਾ ਵਿਚ ਭੇਜੇ। ਉਹਨਾਂ ਕਿਹਾ ਕਿ ਜਿੱਤ ਨੂੰ ਹਾਲੇ ਇਕ ਮਹੀਨਾ ਹੀ ਹੋਇਆ ਹੈ ਤੇ ਆਮ ਆਦਮੀ ਪਾਰਟੀ ਪਹਿਲਾਂ ਹੀ ਪੰਜਾਬ ਨੁੰ ਐਵੇਂ ਹੀ ਸਮਝ ਰਹੀ ਹੈ ਤੇ ਐਲਾਨ ਕਰ ਰਹੀ ਹੈ ਕਿ ਉਹ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਨੁੰ ਦੇ ਦੇਵੇਗੀ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਮ ਆਦਮੀ ਪਾਰਟੀ ਕਾਂਗਰਸ ਵੱਲੋਂ ਪਹਿਲਾਂ ਹੀ ਪੰਜਾਬੀਆਂ ਨੂੰ ਦਰਿਆਈ ਪਾਣੀ ਖੋਹ ਕੇ ਦਿੱਤੇ ਗਏ ਗਏ ਜ਼ਖਮਾਂ ’ਤੇ ਲੂਣ ਛਿੜਕਣ ਲਈ ਪੱਬਾਂ ਭਾਰ ਹੈ।
ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਕਦੇ ਵੀ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇੇਵੇਗਾ। ਉਹਨਾਂ ਕਿਹਾ ਕਿ ਸਾਡੇ ਦਰਿਆਈ ਪਾਣੀ ਸਾਡੀ ਜੀਵਨਰੇਖਾ ਹਨ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਇਹ ਕਹਿੰਦੇ ਆਏ ਹਾਂ ਕਿ ਪੰਜਾਬ ਕੋਲ ਦੇਣ ਲਈ ਇਕ ਬੂੰਦ ਵੀ ਪਾਣੀ ਫਾਲਤੂ ਨਹੀਂ ਹੈ। ਸੂਬੇ ਦੇ 138 ਵਿਚੋਂ 109 ਜ਼ੋਨਾਂ ਵਿਚ ਜ਼ਮੀਨ ਹੇਠਲਾ ਪਾਣੀ ਘਟਣ ਨਾਲ ਇਹਨਾਂ ਨੂੰ ਰੈਡ ਜ਼ੋਨ ਐਲਾਨਿਆ ਜਾ ਚੁੱਕਾ ਹੈ ਤੇ ਸਾਡੀਆਂ ਆਪਣੀਆਂ ਜ਼ਮੀਨਾਂ ਵਾਸਤੇ ਪਾਣੀ ਦੀ ਘਾਟ ਹੈ।
ਉਹਨਾਂ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਵੀ ਸੂਬੇ ਦੇ ਦਰਿਆਈ ਪਾਣੀਆਂ ਦੀ ਰਾਖੀ ਵਾਸਤੇ ਸੰਘਰਸ਼ਾਂ ਦੀ ਅਗਵਾਈ ਕੀਤੀ ਹੈ। ਇਹਨਾਂ ਵਿਚ ਕਪੂਰੀ ਮੋਰਚਾ ਅਤੇ ਪੰਜਾਬ ਪੁਨਰਗਠਨ ਐਕਟ ਦੀ ਧਾਰਾ 78 ਸ਼ਾਮਲ ਹੈ ਜਿਸ ਮੁਤਾਬਕ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਕੇਂਦਰ ਦਾ ਕੰਟਰੋਲ ਸਥਾਪਿਤ ਕਰਨ ਦੀ ਗੱਲ ਕਹੀ ਗਈ ਸੀ ਤੇ 1979 ਵਿਚ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਇਸਦਾ ਵਿਰੋਧ ਕੀਤਾ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਤਾਂ ਸਤਲੁਜ ਯਮੁਨਾ Çਲੰਕ ਨਹਿਰ ਦੀ ਜ਼ਮੀਨ ਵੀ 2016 ਵਿਚ ਕਿਸਾਨਾਂ ਨੁੰ ਵਾਪਸ ਕਰ ਦਿੱਤੀ ਹੈ।
ਉਹਨਾਂ ਕਿਹਾ ਕਿ ਹੁਣ ਵੀ ਅਸੀਂ ਇਕ ਵੀ ਬੂੰਦ ਪਾਣੀ ਹਰਿਆਣਾ ਨੂੰ ਨਾ ਜਾਣਾ ਯਕੀਨ ਬਣਾਉਣ ਵਾਸਤੇ ਹਰ ਲੋੜੀਂਦਾ ਕਦਮ ਚੁੱਕਾਂਗੇ। ਅਸੀਂ ਕਦੇ ਵੀ ਆਪਣੀਆਂ ਜ਼ਮੀਨਾ ਬੰਜਰ ਨਹੀਂ ਹੋਣ ਦਿਆਂਗੇ।
ਡਾ. ਚੀਮਾ ਨੇ ਕਿਹਾ ਕਿ ਦਿੱਲੀ ਦੇ ਐਮ ਪੀ ਨੇ ਸਤਲੁਜ ਯਮੁਨਾ Çਲੰਕ ਨਹਿਰ ’ਤੇ ਆਪਣੀ ਪਾਰਟੀ ਦਾ ਸਟੈਂਡ ਹੀ ਦੁਹਰਾਇਆ ਹੈ। ਪਹਿਲਾਂ ਅਰਵਿੰਦ ਕੇਜਰੀਵਾਲ ਨੇ ਇਹ ਆਖਿਆ ਸੀ ਕਿ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਨੁੰ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਸਬੰਧ ਵਿਚ ਸੁਪਰੀਮ ਕੋਰਟ ਵਿਚ ਹਲਫਨਾਮਾ ਵੀ ਦਾਇਰ ਕੀਤਾ ਸੀ। ਉਹਨਾਂ ਕਿਹਾ ਕਿ ਦਿੱਲੀ ਦੇ ਅੇਮ ਪੀ ਵੱਲੋਂ ਕੀਤੇ ਤਾਜ਼ਾ ਐਲਾਨ ਤੋਂ ਸਪਸ਼ਟ ਹੈ ਕਿ ਆਮ ਆਦਮੀ ਪਾਰਟੀ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਵਿਰੋਧੀ ਸਟੈਂਡ ਲੈ ਰਹੀ ਹੈ ਅਤੇ ਇਹ ਪੰਜਾਬ ਦੇ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣਾ ਚਾਹੁੰਦੀ ਹੈ। ਹੁਣ ਆਮ ਆਦਮੀ ਪਾਰਟੀ ਦਾ ਅਸਲ ਚੇਹਰਾ ਪੰਜਾਬੀਆਂ ਸਾਹਮਣੇ ਆ ਗਿਆ ਹੈ।

English





