ਕੇਜਰੀਵਾਲ ਕੇਂਦਰ ਦੀ ਕਠਪੁਤਲੀ, ਦਿੱਲੀ ਦੇ ਸਿਹਤ ਵਿਭਾਗ ਵੱਲੋਂ 1000 ਕਿਸਾਨਾਂ ਖਿਲਾਫ ਦਰਜ ਕਰਵਾਈ ਸ਼ਿਕਾਇਤ ਵਾਪਸ ਲਈ ਜਾਵੇ : ਸੁਖਬੀਰ ਸਿੰਘ ਬਾਦਲ
ਚੰਡੀਗੜ•, 11 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟਂ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਨੇ ਦਿੱਲੀ ਦੇ ਸਿਹਤ ਵਿਭਾਗ ਰਾਹੀਂ ਇਕ ਹਜ਼ਾਰ ਕਿਸਾਨਾਂ ਖਿਲਾਫ ਐਫ ਆਈ ਆਰ ਦਰਜ ਕਰਵਾ ਕੇ ਸਿੰਘੂ ਬਾਰਡਰ ‘ਤੇ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਖਿਲਾਫ ਤਾਕਤ ਦੀ ਵਰਤੋਂ ਦਾ ਆਧਾਰ ਤਿਆਰ ਕਰ ਦਿੱਤਾ ਹੈ।

English





