ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਹਾਰ ਲਈ ਹੇਠਲੇ ਪੱਧਰ ਤੱਕ ਫੀਡਬੈਕ ਲੈਣ ਵਾਸਤੇ 13 ਮੈਂਬਰੀ ਸਬ ਕਮੇਟੀ ਦਾ ਕੀਤਾ ਗਠਨ

SAD constitutes 13 member sub-committee to take feedback on party’s debacle from grass root level
SAD constitutes 13 member sub-committee to take feedback on party’s debacle from grass root level

ਚੰਡੀਗੜ੍ਹ, 28 ਮਾਰਚ 2022

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਸਦੇ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ 13 ਮੈਂਬਰੀ ਸਬ ਕਮੇਟੀ ਦਾ ਗਠਨ ਕੀਤਾ ਜੋ ਪਾਰਟੀ ਦੇ ਕੇਡਰ ਤੇ ਸਮਾਜ ਦੇ ਹਰ ਵਰਗ ਸਮੇਤ ਹੇਠਲੇ ਪੱਧਰ ਤੱਕ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਦੇ ਕਾਰਨਾਂ ਬਾਰੇ ਫੀਡਬੈਕ ਲਵੇਗੀ।ਸਬ ਕਮੇਟੀ ਬਣਾਉਣ ਦਾ ਫੈਸਲਾ ਪਾਰਟੀ ਦੀ 16 ਮੈਂਬਰੀ ਉਚ ਤਾਕਤੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ।

ਹੋਰ ਪੜ੍ਹੋ :-ਤਾਨਾਸ਼ਾਹੀ ਨਾਲ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਥੋਪਣ ਤੋਂ ਬਾਜ਼ ਆਵੇ ਕੇਂਦਰ ਸਰਕਾਰ- ਹਰਪਾਲ ਸਿੰਘ ਚੀਮਾ

ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸਬ ਕਮੇਟੀ ਦੋ ਹਫਤਿਆਂ ਵਿਚ  ਆਪਣੀ ਰਿਪੋਰਟ ਉਚ ਤਾਕਤੀ ਕਮੇਟੀ ਨੁੰ ਸੌਂਪੇਗੀ। ਉਹਨਾਂ ਕਿਹਾ ਕਿ ਸਬ ਕਮੇਟੀ ਨੂੰ ਹੇਠਲੇ ਪੱਧਰ ਤੱਕ ਪਾਰਟੀ ਵਰਕਰਾਂ ਤੇ ਸਮਾਜ ਦੇ ਵੱਖ ਵੱਖ ਵਰਗਾਂ ਤੋਂ ਫੀਡਬੈਕ ਲੈਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਲੋਕਾਂ ਤੋਂ ਸਹੀ ਫੀਡਬੈਕ ਲੈਣ ਲਈ ਦਿੜ੍ਹ ਸੰਕਲਪ ਹੈ ਜਿਸਦੇ ਆਧਾਰ ’ਤੇ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ ਤਾਂ ਜੋ ਪੰਜਾਬੀਆਂ ਦੀਆਂ ਆਸਾਂ ’ਤੇ ਖਰ੍ਹੇ ਉਤਰ ਸਕੀਏ।

ਇਸ ਸਬ ਕਮੇਟੀ ਵਿਚ ਮਨਪ੍ਰੀਤ ਸਿੰਘ ਇਆਲੀ, ਡਾ. ਸੁਖਵਿੰਦਰ ਸੁੱਖੀ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਪ੍ਰਤਾਪ ਸਿੰਘ ਵਡਾਲਾ, ਐਨ ਕੇ ਸ਼ਰਮਾ, ਪਵਨ ਕੁਮਾਰ ਟੀਨੁੰ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਪਰਮਬੰਸ ਸਿੰਘ ਰੋਮਾਣਾ, ਤੀਰਥ ਸਿੰਘ ਮਾਹਲਾ, ਰਵੀਕਰਨ ਸਿੰਘ ਕਾਹਲੋਂ, ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਅਰਸ਼ਦੀਪ ਸਿੰਘ ਰੋਬਿਨ ਬਰਾੜ ਨੁੰ ਸ਼ਾਮਲ ਕੀਤਾ ਗਿਆ ਹੈ।