ਅਕਾਲੀ ਦਲ ਨੇ ਚੰਡੀਗੜ੍ਹ ਦੇ ਮਾਮਲੇ ’ਤੇ ਮੁੱਖ ਮੰਤਰੀ ਦੇ ਧੋਖੇ ਬਾਰੇ ਕੋਰ ਕਮੇਟੀ ਮੀਟਿੰਗ ਸੱਦੀ

ਚੰਡੀਗੜ੍ਹ, 10 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਅਣਕਿਆਸੇ ਤਰੀਕੇ ਸਰੰਡਰ ਕਰਨ ਦੇ ਮਾਮਲੇ ’ਤੇ ਵਿਚਾਰ ਵਟਾਂਦਰਾ ਕਰਨ ਲਈ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉੱਚ ਕੋਰ ਕਮੇਟੀ ਦੀ ਮੀਟਿੰਗ 12 ਜੁਲਾਈ ਨੂੰ ਸਵੇਰੇ 11.45 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਵੇਗੀ ਜਿਸ ਵਿਚ ਇਸ ਮਾਮਲੇ ਤੇ ਹੋਰ ਅਹਿਮ ਮਾਮਲਿਆਂ ’ਤੇ ਸੂਬੇ ਦੇ ਹਿੱਤਾਂ ਦੀ ਰਾਖੀ ਬਾਰੇ ਅਗਲੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਸਰੰਡਰ ਕਰਨ ਦੇ ਮਾਮਲੇ ਨੂੰ ਖ਼ਤਰਨਾਕ ਘਟਨਾਕ੍ਰਮ ਕਰਾਰ ਦਿੰਦਿੰਆਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੂੰ ਇਹ ਫੈਸਲਾ ਉਹਨਾਂ ਦੇ ਆਕਾ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਸੁਣਾਇਆ ਹੈ ਜੋ ਪੰਜਾਬ ਦੇ ਅਹਿਮ ਹਿੱਤ ਹਰਿਆਣਾ ਨੁੰ ਖੁਸ਼ ਕਰਨ ਵਾਸਤੇ ਕੁਰਬਾਨ ਕਰਨਾ ਚਾਹੁੰਦੇ ਹਨ ਤਾਂ ਜੋ ਹਰਿਆਣਾ ਵਿਚ ਆਪ ਦੀਆਂ ਚੋਣਾਂ ਜਿੱਤਣ ਦੀਆਂ ਸੰਭਾਵਨਾਵਾਂ ਵੱਧ ਸਕ

 

ਹੋਰ ਪੜ੍ਹੋ :-  ਪਿੰਡ ਸੱਦੋਵਾਲ ਵਿਖੇ ਬਣੇਗਾ ਮਿੰਨੀ ਜੰਗਲ