ਚੰਡੀਗੜ੍ਹ, 1 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਵਿਚ ਸ਼ਮੂਲੀਅਤ ਲਈ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਦੀ ਡਿਊਟੀ ਲਗਾਈ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਇਥੇ ਪਾਰਟੀ ਮੁੱਖ ਦਫਤਰ ਤੋਂ ਜਾਰੀ ਬਿਆਨ ਵਿਚ ਦੱਸਿਆ ਗਿਆ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ੍ਰੀ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਪਾਰਟੀ ਵੱਲੋਂ ਕੱਲ੍ਹ ਇਸ ਸਰਬ ਪਾਰਟੀ ਮੀਟਿੰਗ ਵਿਚ ਸ਼ਾਮਲ ਹੋਣਗੇ।

English






