ਕੇਂਦਰ ਵੱਲੋਂ ਕਣਕ ਦੇ ਘੱਟੋ ਸਮਰਥਨ ਮੁੱਲ ਵਿਚ ਕੀਤਾ ਗਿਆ ਵਾਧਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਦ

Sukhbir singh Badal.

ਚੰਡੀਗੜ੍ਹ, 21 ਸਤੰਬਰ, 2020 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਕਣਕ ਦੇ ਆਉਂਦੇ ਸੀਜ਼ਨ ਲਈ ਘੱਟੋ ਘੱਟ ਸਮਰਥਨ ਮੁੱਲ ਵਿਚ 50 ਰੁਪਏ ਦਾ ਵਾਧਾ ਰੱਦ ਕਰ ਦਿੱਤਾ ਹੈ।
ਸ੍ਰੀ ਬਾਦਲ ਨੇ ਇਸ ਵਾਧੇ ਨੂੰ ਨਾਕਾਫੀ ਕਰਾਰ ਦਿੰਦਿਆਂ ਕਿਹਾ ਕਿ ਇਹ ਵਾਧਾ ਉਹਨਾਂ ਕਿਸਾਨਾਂ ਲਈ ਵੱਡੀ ਮਾਯੂਸੀ ਹੈ ਜੋ ਪਹਿਲਾਂ ਹੀ ਆਪਣੀ ਜਿਣਸ ਦਾ ਸਹੀ ਭਾਅ ਨਾ ਮਿਲਣ ਖਿਲਾਫ ਸੰਘਰਸ਼ ਕਰ ਰਹੇ ਹਨ।
ਸ੍ਰੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੋਰ ਜਿਣਸਾਂ ਲਈ ਐਲਾਨਿਆ ਘੱਟੋ ਘੱਟ ਸਮਰਥਨ ਮੁੱਲ ਬੇਮਾਇਨਾ ਹੋ ਜਾਂਦਾ ਹੈ ਕਿਉਂਕਿ ਇਹਨਾਂ ਜਿਣਸਾਂ ਲਈ ਯਕੀਨੀ ਖਰੀਦ ਦੇ ਪ੍ਰਬੰਧ ਨਹੀਂ ਹਨ। ਉਹਨਾਂ ਕਿਹਾ ਕਿ ਕੀਤੇ ਗਏ ਵਾਧੇ ਨਾਲ ਤਾਂ ਜਿਣਸ ਦੀ ਪੈਦਾਵਾਰ ’ਤ ਹੋ ਰਿਹਾ ਵਾਧੂ ਖਰਚ ਵੀ ਪੂਰਾ ਨਹੀਂ ਹੋ ਸਕੇਗਾ।