ਅਕਾਲੀ ਦਲ ਸਬ ਕਮੇਟੀ ਨੇ ਹੇਠਲੇ ਪੱਧਰ ਤੱਕ ਵਰਕਰਾਂ ਤੋਂ ਫੀਡਬੈਕ ਲੈਣ ਲਈ ਫਤਿਹਗੜ੍ਹ ਸਾਹਿਬ ਤੇ ਅਮਲੋਹ ਵਿਚ ਕੀਤੀਆਂ ਮੀਟਿੰਗਾਂ

sub-committee holds meetings at Fatehgarh Sahib
ਅਕਾਲੀ ਦਲ ਸਬ ਕਮੇਟੀ ਨੇ ਹੇਠਲੇ ਪੱਧਰ ਤੱਕ ਵਰਕਰਾਂ ਤੋਂ ਫੀਡਬੈਕ ਲੈਣ ਲਈ ਫਤਿਹਗੜ੍ਹ ਸਾਹਿਬ ਤੇ ਅਮਲੋਹ ਵਿਚ ਕੀਤੀਆਂ ਮੀਟਿੰਗਾਂ
ਫਤਿਹਗੜ੍ਹ ਸਾਹਿਬ, 4 ਅਪ੍ਰੈਲ 2022
ਸ਼੍ਰੋਮਣੀ ਅਕਾਲੀ ਦਲ ਦੀ ਸਬ ਕਮੇਟੀ ਨੇ ਅੱਜ ਸੀਨੀਅਰ ਆਗੂ ਸਰਦਾਰ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ ਇਸ ਜ਼ਿਲ੍ਹੇ ਵਿਚ ਮੀਟਿੰਗਾਂ ਕੀਤੀਆਂ ਤਾਂ ਜੋ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹੋਈ ਹਾਰ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ ਤੇ ਪਾਰਟੀ ਨੁੰ ਨਵੇਂ ਸਿਰੇ ਤੋਂ ਖੜ੍ਹੇ ਕਰਨ ਲਈ ਸੁਝਾਅ ਪ੍ਰਾਪਤ ਕੀਤੇ ਜਾ ਸਕਣ।
ਇਸ ਸਬ ਕਮੇਟੀ ਵੱਲੋਂ ਵੱਖ ਵੱਖ ਜ਼ਿਲਿ੍ਹਆਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅੱਜ ਦੀ ਇਸ ਮੀਟਿੰਗ ਵਿਚ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਹੋਰ ਪੜ੍ਹੋ :-ਪੰਜਾਬ ਪੁਲਿਸ ਵੱਲੋਂ ਪੁਲਿਸ ਕਰਮੀਆਂ ਨੂੰ ਉੁਨ੍ਹਾਂ ਦੇ ਜਨਮਦਿਨ ਮੌਕੇ ਸਨਮਾਨਿਤ ਕਰਨ ਦੇ ਅਮਲ ਦੀ ਸ਼ੁਰੂਆਤ

ਵੇਰਵੇ ਸਾਂਝੇ ਕਰਦਿਆਂ ਸਰਦਾਰ ਝੂੰਦਾ ਨੇ ਕਿਹਾ ਕਿ ਸਬ ਕਮੇਟੀ ਨੁੰ ਹੇਠਲੇ ਪੱਧਰ ਤੱਕ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਜ਼ਮੀਨੀ ਪੱਧਰ ਦੀ ਹਕੀਕਤ ਦੀ ਰਿਪੋਰਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹਨਾਂ ਕਿਹਾ ਕਿ ਇਹ ਗੱਲ ਧਿਆਨ ਵਿਚ ਰੱਖਦਿਆਂ ਸਬ ਕਮੇਟੀ ਨੇ ਫਤਿਹਗੜ੍ਹ ਸਾਹਿਬ ਅਤੇ ਅਮਲੋਹ ਵਿਚ ਮੀਟਿੰਗਾਂ ਕੀਤੀਆਂ ਹਨ। ਉਹਨਾਂ ਦੱਸਿਆ ਕਿ ਇਹਨਾਂ ਮੀਟਿੰਗਾਂ ਵਿਚ ਖੁੱਲ੍ਹੇ ਮਨ ਨਾਲ ਗੱਲਾਂ ਬਾਤਾਂ ਹੋਈਆਂ ਜਿਹਨਾਂ ਦੀ ਘੋਖ ਕਰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਸਾਰੀ ਗੱਲਬਾਤ ਹੇਠਲੇ ਪੱਧਰ ਤੱਕ ਵਰਕਰਾਂ ਨਾਲ ਪੰਥਕ ਰਵਾਇਤਾਂ ਅਨੁਸਾਰ ਹੋਈ ਜਿਸਦਾ ਮਕਸਦ  ਲੋਕਾਂ ਵਿਚ ਪੰਥਕ ਭਾਵਨਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ।

ਸ੍ਰੀ ਝੂੰਦਾ ਨੇ ਕਿਹਾ ਕਿ ਸਬ ਕਮੇਟੀ ਪਾਰਟੀ ਕੇਡਰ ਤੋਂ ਸਾਰੇ ਲੋੜੀਂਦੇ ਸੁਝਾਅ ਪ੍ਰਾਪਤ ਕਰਨ ਦਾ ਯਤਨ ਕਰ ਰਹੀ ਹੈ ਤੇ ਇਸਦੀ ਰਿਪੋਰਟ 16 ਮੈਂਬਰੀ ਕਮੇਟੀ ਨੁੰ ਸੌਂਪੀ ਜਾਵੇਗੀ ਜੋ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਹਾਰ ਦੇ ਕਾਰਨਾਂ ਦੀ ਪੜਚੋਲ ਕਰਨ ਅਤੇ ਪਾਰਟੀ ਨੁੰ ਫਿਰ ਤੋਂ ਮਜ਼ਬੂਤ ਕਰਨ ਵਾਸਤੇ ਸੁਝਾਅ ਲੈਣ ਲਈ    ਬਣਾਈ ਹੈ।