ਸੰਯੁਕਤ ਕਿਸਾਨ ਮੋਰਚਾ ਪ੍ਰੈਸ ਬਿਆਨ

FARM LAWS
Samyukta Kisan Morcha Press Statement

ਪੰਜਾਬ, 19 ਨਵੰਬਰ 2021

ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੂਨ 2020 ਵਿੱਚ ਆਰਡੀਨੈਂਸਾਂ ਦੇ ਰੂਪ ਵਿੱਚ ਲਿਆਂਦੇ ਗਏ ਤਿੰਨੋਂ ਕਿਸਾਨ ਵਿਰੋਧੀ, ਕਾਰਪੋਰੇਟ ਪੱਖੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਘੋਸ਼ਣਾ ਕੀਤੀ। ਉਹਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜਯੰਤੀ ‘ਤੇ ਇਸ ਦਾ ਐਲਾਨ ਕਰਨਾ ਚੁਣਿਆ।

ਹੋਰ ਪੜ੍ਹੋ :-ਡਾ. ਵੇਰਕਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਸੰਯੁਕਤ ਕਿਸਾਨ ਮੋਰਚਾ ਇਸ ਫੈਸਲੇ ਦਾ ਸੁਆਗਤ ਕਰਦਾ ਹੈ ਅਤੇ ਉਚਿਤ ਸੰਸਦੀ ਪ੍ਰਕਿਰਿਆਵਾਂ ਰਾਹੀਂ ਇਸ ਐਲਾਨ ਦੇ ਲਾਗੂ ਹੋਣ ਦੀ ਉਡੀਕ ਕਰੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ਵਿੱਚ ਇੱਕ ਸਾਲ ਲੰਬੇ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਹੋਵੇਗੀ। ਹਾਲਾਂਕਿ ਇਸ ਸੰਘਰਸ਼ ਵਿੱਚ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਲਖੀਮਪੁਰ ਖੇੜੀ ਵਿਖੇ ਹੋਏ ਕਤਲਾਂ ਸਮੇਤ ਇਨ੍ਹਾਂ ਟਾਲਣਯੋਗ ਮੌਤਾਂ ਲਈ ਕੇਂਦਰ ਸਰਕਾਰ ਦੀ ਜ਼ਿੱਦ ਜ਼ਿੰਮੇਵਾਰ ਹੈ।

SKM ਪ੍ਰਧਾਨ ਮੰਤਰੀ ਨੂੰ ਇਹ ਵੀ ਯਾਦ ਦਿਵਾਉਂਦਾ ਹੈ ਕਿ ਕਿਸਾਨਾਂ ਦਾ ਅੰਦੋਲਨ ਸਿਰਫ਼ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਨਹੀਂ ਹੈ, ਸਗੋਂ ਸਾਰੀਆਂ ਖੇਤੀ ਉਪਜਾਂ ਅਤੇ ਸਾਰੇ ਕਿਸਾਨਾਂ ਲਈ ਲਾਹੇਵੰਦ ਕੀਮਤਾਂ ਦੀ ਕਾਨੂੰਨੀ ਗਾਰੰਟੀ ਲਈ ਵੀ ਹੈ। ਕਿਸਾਨਾਂ ਦੀ ਇਹ ਅਹਿਮ ਮੰਗ ਅਜੇ ਲਟਕ ਰਹੀ ਹੈ। ਇਵੇਂ ਹੀ ਬਿਜਲੀ ਸੋਧ ਬਿੱਲ ਨੂੰ ਵਾਪਸ ਲੈਣਾ ਵੀ ਹੈ। SKM ਸਾਰੀਆਂ ਗਤੀਵਿਧੀਆਂ ਨੂੰ ਨੋਟ ਕਰੇਗਾ, ਜਲਦੀ ਹੀ ਆਪਣੀ ਮੀਟਿੰਗ ਰੱਖੇਗਾ ਅਤੇ ਅਗਲੇ ਫੈਸਲਿਆਂ ਦਾ ਐਲਾਨ ਕਰੇਗਾ।