ਸੰਧਵਾਂ ਵੱਲੋਂ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 16 ਜੁਲਾਈ :-  
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਮੰਤਰੀ ਅਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਇਥੇ ਹੀ ਉਹਨਾਂ ਨੇ ਆਖਰੀ ਸਾਹ ਲਏ।
ਆਪਣੇ ਸ਼ੋਕ ਸੁਨੇਹੇ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਿਰਮਲ ਸਿੰਘ ਕਾਹਲੋਂ ਦੇ ਅਕਾਲ ਚਲਾਣੇ ਨਾਲ ਸੂਬੇ ਨੇ ਇਕ ਤਜ਼ਰਬੇਕਾਰ, ਸੁਘੜ, ਸਿਆਣੇ ਅਤੇ ਜ਼ਮੀਨ ਨਾਲ ਜੁੜੇ ਸਿਆਸੀ ਆਗੂ ਨੂੰ ਖੋ ਦਿੱਤਾ ਹੈ। ਉਹਨਾਂ ਕਿਹਾ ਕਿ ਨਿਰਮਲ ਸਿੰਘ ਕਾਹਲੋਂ ਵੱਲੋਂ ਸਮਾਜਿਕ ਖੇਤਰ ਵਿਚ ਕੀਤੇ ਚੰਗੇ ਕਾਰਜਾਂ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਕੀਤੇ  ਕੰਮਾਂ ਨੂੰ ਲੰਬੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ।
ਸੰਧਵਾਂ ਨੇ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿੱਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ। ਉਹਨਾਂ ਕਿਹਾ ਕਿ ਪਰਮਾਤਮਾ ਸਾਰੇ ਸਨੇਹੀਆਂ, ਰਿਸ਼ਤੇਦਾਰਾਂ ਅਤੇ ਸਮੱਰਥਕਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।