ਸਕੂਟਰ/ਕਾਰ ਪਾਰਕਿੰਗ ਦੇ ਠੇਕੇ ਦੀ ਬੋਲੀ 18 ਅਪ੍ਰੈਲ ਨੂੰ

news makahni
news makhani

ਬਰਨਾਲਾ, 8 ਅਪ੍ਰੈਲ 2022

ਮਿਤੀ 19-04-2022 ਤੋਂ 31-03-2023 ਤੱਕ ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਅੰਦਰ ਸਕੂਟਰ/ਕਾਰ ਪਾਰਕਿੰਗ ਦੇ ਠੇਕੇ ਦੀ ਬੋਲੀ ਸਹਾਇਕ ਕਮਿਸ਼ਨਰ (ਜਨਰਲ), ਬਰਨਾਲਾ ਦੇ ਦਫ਼ਤਰ ਕਮਰਾ ਨੰਬਰ 24 ਵਿਖੇ 18 ਅਪ੍ਰੈਲ ਨੂੰ ਦੁਪਹਿਰ 12 ਵਜੇ ਹੋਵੇਗੀ। ਇਸ ਬੋਲੀ ਦੀ ਰਾਖਵੀਂ ਕੀਮਤ 3,64,500/- ਹੋਵੇਗੀ। ਇਸ ਸਬੰਧੀ ਚਾਹਵਾਨ ਵਿਅਕਤੀ ਵੱਲੋਂ ਆਪਣੇ ਪਹਿਚਾਣ ਪੱਤਰ, ਰਿਹਾਇਸ਼ੀ ਸਬੂਤ ਸਮੇਤ ਪੇਸ਼ਗੀ ਰਕਮ 45,000/- (ਪੰਤਾਲੀ ਹਜ਼ਾਰ ਰੁਪਏ ਸਿਰਫ਼) ਕੈਸ਼/ਡਰਾਫਟ (ਓਪਰੇਸ਼ਨ ਐਂਡ ਮੈਨਟੀਨੈਂਸ ਸੋਸਾਇਟੀ ਬਰਨਾਲਾ ਦੇ ਨਾਮ ਪਰ) ਦੇ ਰੂਪ ਵਿੱਚ ਜ਼ਿਲ੍ਹਾ ਨਾਜ਼ਰ (ਡੀ.ਸੀ.ਦਫ਼ਤਰ) ਕੋਲ ਕਮਰਾ ਨੰਬਰ 78, ਪਹਿਲੀ ਮੰਜ਼ਿਲ ਵਿਖੇ 18 ਅਪ੍ਰੈਲ, 2022 ਨੂੰ ਸਵੇਰੇ 11:00 ਵਜੇ ਤੱਕ ਜਮ੍ਹਾਂ ਕਰਵਾਈ ਜਾਵੇਗੀ।ਇਹ ਰਕਮ ਸਫ਼ਲ ਬੋਲੀਕਾਰ ਤੋਂ ਇਲਾਵਾ ਅਸਫ਼ਲ ਬੋਲੀਕਾਰਾਂ ਨੂੰ ਵਾਪਸ ਕਰਨ ਯੋਗ ਹੋਵੇਗੀ।ਸਫ਼ਲ ਬੋਲੀਕਾਰ ਦੀ ਪੇਸ਼ਗੀ ਰਕਮ ਨੂੰ ਠੇਕੇ ਦੀ ਅਖੀਰਲੀ ਕਿਸ਼ਤ ਵਿੱਚ ਐਡਜਸ਼ਟ ਕੀਤਾ ਜਾਵੇਗਾ।ਇਸ ਸਬੰਧੀ ਸ਼ਰਤਾਂ ਮੌਕੇ ਤੇ ਦੱਸੀਆਂ ਜਾਣਗੀਆਂ ਜਾਂ ਸ਼ਰਤਾਂ ਸਬੰਧੀ ਜ਼ਿਲ੍ਹਾ ਨਜ਼ਾਰਤ ਸ਼ਾਖਾ (ਡੀ.ਸੀ. ਦਫ਼ਤਰ) ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਪੜ੍ਹੋ :-ਵਿਧਾਇਕ ਗੋਗੀ ਵੱਲੋਂ ਅੱਜ ਸਿੱਧਵਾਂ ਕਨਾਲ ਵਾਟਰ ਫਰੰਟ ਦਾ ਦੌਰਾ

ਸਕੂਟਰ/ਕਾਰ ਪਾਰਕਿੰਗ ਦਾ ਠੇਕਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਨੰਬਰ 02 ਦੇ ਸੱਜੇ ਪਾਸੇ ਤੋਂ ਗੇਟ ਨੰਬਰ 03 ਤੱਕ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬੇਸਮੈਂਟ ਸੱਜਾ ਪਾਸਾ (ਮਿਤੀ 19-04-2022 ਤੋਂ 31-03-2023) ਤੱਕ ਦਾ ਹੋਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਜ਼ਿਲਾ ਪ੍ਰਸ਼ਾਸਨ ਦੀ ਵੈਬਸਾਈਟ barnala.gov.in ਤੋਂ ਹਾਸਲ ਕੀਤੀ ਜਾ ਸਕਦੀ ਹੈ।