ਐਸ.ਡੀ.ਐਮ ਰੂਪਨਗਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੰਬਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ

ਰੂਪਨਗਰ, 30 ਅਗਸਤ :-  ਪੰਜਾਬ ਸਰਕਾਰ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਦੇ ਨੌਜਵਾਨ ਵਿੱਚ ਖੇਡਾਂ ਦੀ ਨਵੀ ਚਿਣਗ ਲਾਉਣਗੀਆਂ। ਰੂਪਨਗਰ ਜ਼ਿਲ੍ਹੇ ਵਿੱਚ ਖੇਡਾਂ ਦੇ ਮਹਾਂਕੁੰਭ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਕੋਈ ਕਸਰ ਬਾਕੀ ਨਾ ਛੱਡਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਹੋਣ ਜਾ ਰਹੀਆਂ ਖੇਡਾਂ ਸੰਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੀਤਾ।
ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋ ਮਹੀਨੇ ਚੱਲਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਬੀਤੇ ਕੱਲ੍ਹ 29 ਅਗਸਤ  ਨੂੰ ਜਲੰਧਰ ਵਿਖੇ ਉਦਘਾਟਨੀ ਸਮਾਰੋਹ ਹੋ ਚੁੱਕਿਆ ਹੈ ਅਤੇ ਹੁਣ ਪਹਿਲੀ ਸਤੰਬਰ ਤੋਂ ਬਲਾਕ ਪੱਧਰੀ ਟੂਰਨਾਮੈਂਟ ਨਾਲ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ।
ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹੋਣ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਵਿਭਾਗਾਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਜਿਸ ਵਿੱਚ ਖਿਡਾਰੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ, ਪੀਣ ਯੋਗ ਪਾਣੀ ਦਾ ਪ੍ਰਬੰਧ, ਸਾਫ਼ ਸਫ਼ਾਈ ਦਾ ਪ੍ਰਬੰਧ, ਆਰਜੀ ਪਖ਼ਾਨੇ ਅਤੇ ਚੈਜਿੰਗ ਰੂਮ ਦਾ ਪ੍ਰਬੰਧ, ਖੇਡ ਵੈਨਿਊ ਤੇ ਮੈਡੀਕਲ ਟੀਮ ਦਾ ਪ੍ਰਬੰਧ ਕਰਨ ਲਈ ਵਿਭਾਗਾਂ ਨੂੰ ਕਾਰਜਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਖੇਡ ਵਿਭਾਗ ਤੋਂ ਕੋਚ ਸੁਖਦੇਵ ਸਿੰਘ, ਪੁਲਿਸ ਵਿਭਾਗ ਤੋਂ ਸ਼੍ਰੀ ਪਵਨ ਕੁਮਾਰ, ਸਿੱਖਿਆ ਵਿਭਾਗ ਤੋਂ ਸ. ਬਲਜਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।