ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਚੋਣ ਅਮਲੇ ਦੀ ਦੂਜੀ ਟ੍ਰੇਨਿੰਗ ਕਰਵਾਈ ਗਈ

DC VARINDER SHARMA
ਜ਼ਿਲ੍ਹਾ ਲੁਧਿਆਣਾ 'ਚ ਵੱਖ-ਵੱਖ ਥਾਵਾਂ 'ਤੇ ਚੋਣ ਅਮਲੇ ਦੀ ਦੂਜੀ ਟ੍ਰੇਨਿੰਗ ਕਰਵਾਈ ਗਈ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ 3 ਸਿਖਲਾਈ ਸਥਾਨਾਂ ਦਾ ਦੌਰਾ ਕਰਦਿਆਂ, ਚੋਣ ਅਮਲੇ ਨੂੰ ਕੀਤਾ ਪ੍ਰੇਰਿਤ
ਲੁਧਿਆਣਾ, 30 ਜਨਵਰੀ  2022

ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ 14 ਵੱਖ-ਵੱਖ ਥਾਵਾਂ ‘ਤੇ ਚੋਣ ਅਮਲੇ ਦੀ ਦੂਜੀ ਟ੍ਰੇਨਿੰਗ ਕਰਵਾਈ ਗਈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਤਿੰਨ ਸਿਖਲਾਈ ਸਥਾਨਾਂ ਦਾ ਦੌਰਾ ਕੀਤਾ ਅਤੇ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਹੋਰ ਪੜ੍ਹੋ :-ਨੇਤਾਵਾਂ ਦੀਆਂ ਨਹੀਂ, ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀਆਂ ਫੋਟੋਆਂ ਸਰਕਾਰੀ ਦਫਤਰਾਂ ਵਿੱਚ ਲੱਗਣਗੀਆਂ 

ਸਥਾਨਕ ਐਸ.ਸੀ.ਡੀ. ਸਰਕਾਰੀ ਕਾਲਜ, ਕੁੰਦਨ ਵਿਦਿਆ ਮੰਦਰ ਅਤੇ ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ ਵਿਖੇ ਸਿਖਲਾਈ ਸਥਾਨਾਂ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦਿਆਂ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਚੋਣ ਡਿਊਟੀ ਲਈ ਤਾਇਨਾਤ ਅਧਿਕਾਰੀਆਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਅਜਿਹੇ ਮਹੱਤਵਪੂਰਣ ਕੰਮ ਲਈ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਚੋਣ ਅਮਲੇ ਨੂੰ ਸਮੁੱਚੀ ਚੋਣ ਪ੍ਰਕਿਰਿਆ, ਉਨ੍ਹਾਂ ਦੀਆਂ ਡਿਊਟੀਆਂ, ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.), ਵੀ.ਵੀ.ਪੈਟ ਦੀ ਸੰਭਾਲ ਤੋਂ ਇਲਾਵਾ ਚੋਣ ਪ੍ਰਕਿਰਿਆ ਨਾਲ ਸਬੰਧਤ ਹੋਰ ਪਹਿਲੂਆਂ ਬਾਰੇ ਸਿਖਲਾਈ ਦਿੱਤੀ ਗਈ।

ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਤਿੰਨ ਹੋਰ ਟ੍ਰੇਨਿੰਗਾਂ ਦਾ ਆਯੋਜਨ ਕਰਨ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਚੋਣ ਡਿਊਟੀ ਲਈ ਤਾਇਨਾਤ ਸਮੂਹ ਸਟਾਫ਼ ਨੂੰ ਇਸ ਮਹੱਤਵਪੂਰਨ ਕੰਮ ਵੱਲ ਧਿਆਨ ਦੇਣਾ ਚਾਹੀਦਾ ਹੈ ਬਲਕਿ ਡਿਊਟੀ ਕਟਵਾਉਣ ਲਈ ਹੱਥਕੰਡੇ ਅਪਣਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਚੋਣ ਅਮਲੇ ਦੀ ਦੂਜੀ ਟ੍ਰੇਨਿੰਗ ਵਿਧਾਨ ਸਭਾ ਹਲਕਾ 57-ਖੰਨਾ ਲਈ ਏ.ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿਖੇ, 58-ਸਮਰਾਲਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਖੰਨਾ ਰੋਡ, ਸਮਰਾਲਾ,  59-ਸਾਹਨੇਵਾਲ ਲਈ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ (ਲੜਕੀਆਂ), ਸਿਵਲ ਲਾਈਨਜ਼, ਲੁਧਿਆਣਾ ਵਿਖੇ, 60-ਲੁਧਿਆਣਾ (ਪੂਰਬੀ) ਲਈ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ, 61-ਲੁਧਿਆਣਾ (ਦੱਖਣੀ) ਲਈ ਕੁੰਦਨ ਵਿਦਿਆ ਮੰਦਰ, ਸਿਵਲ ਲਾਈਨਜ਼, ਲੁਧਿਆਣਾ ਦੇ ਪ੍ਰੀਖਿਆ ਹਾਲ ਵਿਖੇ, 62-ਆਤਮ ਨਗਰ ਆਡੀਟੋਰੀਅਮ ਹਾਲ, ਨਵੀਂ ਬਿਲਡਿੰਗ, ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ, ਲੁਧਿਆਣਾ ਵਿਖੇ, 63-ਲੁਧਿਆਣਾ (ਕੇਂਦਰੀ) ਲਈ ਆਰੀਆ ਕਾਲਜ, ਸਿਵਲ ਲਾਈਨਜ਼ ਲੁਧਿਆਣਾ ਦੇ ਆਡੀਟੋਰੀਅਮ ਵਿਖੇ, 64-ਲੁਧਿਆਣਾ (ਪੱਛਮੀ) ਲਈ ਖ਼ਾਲਸਾ ਕਾਲਜ (ਲੜਕੀਆਂ) ਘੁਮਾਰ ਮੰਡੀ, ਸਿਵਲ ਲਾਈਨਜ਼, ਲੁਧਿਆਣਾ ਵਿਖੇ, 65-ਲੁਧਿਆਣਾ (ਉੱਤਰੀ) ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ ਲੁਧਿਆਣਾ ਵਿਖੇ, 66-ਗਿੱਲ ਲਈ ਐਸ.ਆਰ.ਐਸ. ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ), ਰਿਸ਼ੀ ਨਗਰ, ਲੁਧਿਆਣਾ ਵਿਖੇ, 67-ਪਾਇਲ ਲਈ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ, 68-ਦਾਖਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੀ.ਏ.ਯੂ, ਲੁਧਿਆਣਾ ਵਿਖੇ, 69-ਰਾਏਕੋਟ ਲਈ ਸਵਾਮੀ ਗੰਗਾ ਗਿਰੀ ਸੀਨੀਅਰ ਸੈਕੰਡਰੀ ਸਕੂਲ, ਰਾਏਕੋਟ ਅਤੇ 70-ਜਗਰਾਉਂ ਦੇ ਚੋਣ ਅਮਲੇ ਦੀ ਸਿਖਲਾਈ ਲਾਲਾ ਲਾਜਪਤ ਰਾਏ, ਡੀ.ਏ.ਵੀ. ਕਾਲਜ ਜਗਰਾਉਂ ਵਿਖੇ ਹੋਈ।