ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਕਾਲਜ ਡੇਰਾਬਸੀ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ  

 
ਐਸ.ਏ.ਐਸ.ਨਗਰ 4 ਅਕਤੂਬਰ  :- 
 
ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਸਰਕਾਰੀ ਕਾਲਜ ਡੇਰਾਬੱਸੀ ਵਿਖੇ  ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ  ਸੈਮੀਨਾਰ ਕੀਤਾ ਗਿਆ। ਜਿਸ ਵਿਚ ਅਧਿਅਪਕਾਂ ਅਤੇ ਵਿਦਿਆਰਥੀਆਂ ਨੂੰ ਟ੍ਰੈਫਿਕ  ਨਿਯਮਾਂ  ਬਾਰੇ, ਵਾਤਾਵਰਣ ਦੀ ਸੁਰੱਖਿਅਤ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਥਾਰਪੂਰਵਕ ਜਾਗਰੂਕ ਕੀਤਾ ਗਿਆ।

ਜਾਣਕਾਰੀ ਦਿੰਦੇ ਹੋਏ  ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸ੍ਰੀ ਜਨਕ ਰਾਜ  ਨੇ ਦੱਸਿਆ ਕਿ  ਸੈਮੀਨਾਰ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੂੰ ਲਾਇਸੈਂਸ ਬਣਾਉਣ ਬਾਰੇ, ਅੰਡਰ ਏਜ ਬੱਚਿਆ ਲਈ ਕੋਈ ਵੀ ਵਾਹਨ ਨਾ ਚਲਾਉਣ, ਦੋ ਪਹੀਆ ਵਾਹਨ ਤੇ ਤਿੰਨ ਸਵਾਰੀਆ ਨਾ ਬਿਠਾਉਣ ਬਾਰੇ, ਇਸ ਦੇ ਨਾਲ  ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਬਾਰੇ ਅਤੇ ਵਾਹਨਾਂ ਦੇ ਸਾਰੇ ਕਾਗਜਾਤ ਪੂਰੇ ਰੱਖਣ ਦੀ ਅਪੀਲ ਕੀਤੀ।

ਇਸ ਦੌਰਾਨ ਉਨ੍ਹਾਂ ਪੁਲਿਸ ਤੋਂ ਮਦਦ ਲਈ ਹੇਲਪਲਾਇਨ ਨੰਬਰ 181ਤੇ ਕਾਲ ਕਰਨ ਬਾਰੇ, ਪੁਲਿਸ ਕੰਟਰੋਲਰੂਮ 112 ਤੇ ਕਾਲ ਕਰਨ ਬਾਰੇ ਵੀ ਜਾਣਕਾਰੀ ਦਿੱਤੀ।