ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਵੱਲੋਂ ਧਮਾਕੇ ‘ਚ ਜ਼ਖ਼ਮੀ ਹੋਏ ਵਿਅਕਤੀਆਂ ਨਾਲ ਕੀਤੀ ਮੁਲਾਕਾਤ

SESSION JUDGE
ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਵੱਲੋਂ ਧਮਾਕੇ 'ਚ ਜ਼ਖ਼ਮੀ ਹੋਏ ਵਿਅਕਤੀਆਂ ਨਾਲ ਕੀਤੀ ਮੁਲਾਕਾਤ
ਹਰ ਸੰਭਵ ਸਹਾਇਤਾ ਦਾ ਵੀ ਦਿੱਤਾ ਭਰੋਸਾ

ਲੁਧਿਆਣਾ, 24 ਦਸੰਬਰ 2021

ਸੈਸ਼ਨ ਜੱਜ ਸ੍ਰੀ ਮੁਨੀਸ਼ ਸਿੰਗਲ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਥਾਨਕ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਹੋਏ ਧਮਾਕੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨਾਲ ਮੁਲਾਕਾਤ ਕੀਤੀ।

ਹੋਰ ਪੜ੍ਹੋ :-ਸਿਹਤ ਵਿਭਾਗ ਅਤੇ ਫੀਲਡ ਆਊਟਰੀਚ ਬਿਊਰੋ ਦੁਆਰਾ ਕੋਵਿਡ ਟੀਕਾਕਰਣ ਕੈਂਪ ਆਯੋਜਿਤ

ਉਨ੍ਹਾਂ ਜ਼ੇਰੇ ਇਲਾਜ਼ ਜਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਡਾਕਟਰਾਂ ਨੂੰ ਉਨ੍ਹਾਂ ਲਈ ਹਰ ਸੰਭਵ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਕਿਹਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੈਸ਼ਨ ਜੱਜ ਸ੍ਰੀ ਸਿੰਗਲ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ। ਪਰ ਖੁਸ਼ਕਿਸਮਤੀ ਨਾਲ ਵੱਡਾ ਹਾਦਸਾ ਟਲ ਗਿਆ ਕਿਉਂਕਿ ਬੰਬ ਧਮਾਕਾ ਜਨਤਕ ਪਖਾਨੇ ਵਿੱਚ ਹੋਇਆ ਸੀ ਜਿੱਥੇ  ਸਿਰਫ਼ ਇੱਕ ਜਾਨੀ ਨੁਕਸਾਨ ਹੋਇਆ ਅਤੇ ਉਹ ਵੀ ਓਸ ਸ਼ੱਕੀ ਬੰਦੇ ਦਾ ਜੋਕਿ ਧਮਾਕਾਖੇਜ਼ ਸਮੱਗਰੀ ਨੂੰ ਹੈਡਲ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇੱਕ ਵਕੀਲ ਕੁਲਦੀਪ ਸਿੰਘ ਮੰਡ ਨੂੰ ਸੱਟਾਂ ਲੱਗੀਆਂ ਹਨ ਪਰ ਉਹ ਖਤਰੇ ਤੋਂ ਬਾਹਰ ਹੈ ਅਤੇ ਜਲਦ ਸਿਹਤਯਾਬ ਹੋ ਜਾਣਗੇ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਦੇ ਸਹਿਯੋਗ ਨਾਲ ਭਵਿੱਖ ਵਿੱਚ ਅਜਿਹੀ ਘਟਨਾ ਤੋਂ ਬਚਣ ਲਈ ਸੁਰੱਖਿਆ ਦੇ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।