ਸੇਠ ਸੱਤਪਾਲ ਮੱਲ ਨੇ ਪਨਗ੍ਰੇਨ ਦੇ ਉੱਪ ਚੇੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ, 7 ਜਨਵਰੀ:
ਸੇਠ ਸਤਪਾਲ ਮੱਲ ਨੇ ਸ਼ੁੱਕਰਵਾਰ ਨੂੰ ਇੱਥੇ ਅਨਾਜ ਭਵਨ ਵਿਖੇ ਕੈਬਨਿਟ ਮੰਤਰੀ ਪਰਗਟ ਸਿੰਘ ਦੀ ਹਾਜ਼ਰੀ ਵਿੱਚ ਪਨਗ੍ਰੇਨ ਦੇ ੳੁੱਪ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਸੇਠ ਸਤਪਾਲ ਮੱਲ ਨੇ ਭਰੋਸਾ ਦਿੱਤਾ ਕਿ ਵਿਭਾਗ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੇ ਯਤਨ ਜਾਰੀ ਰੱਖੇਗਾ। ਉਨਾਂ ਨੇ ਇਸ ਨਾਜੁਕ ਸਥਿਤੀ ਨੂੰ ਸੰਭਾਲਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨਾਂ ਵਿੱਜ ਭਰੋਸਾ ਜਤਾਉਣ ਲਈ ਉਨਾਂ ਦਾ ਧੰਨਵਾਦ ਵੀ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਅਤੇ ਢੁਕਵੀਆਂ ਹਦਾਇਤਾਂ ਹੀ ਵਿਭਾਗ ਦੇ ਉੱਤਮ ਯੋਗਦਾਨ ਅਤੇ ਸਖਤ ਮਿਹਨਤ ਦਾ  ਪ੍ਰੇਰਣਾ ਸਰੋਤ ਹੈ।

 

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਸਮੁੱਚੇ ਵਿਭਾਗ ਵੱਲੋਂ ਉਨਾਂ ਨੂੰ ਸੁਭ ਸ਼ੁਭਕਾਮਨਾਵਾਂ ਅਤੇ ਸਹਿਯੋਗ ਦਿੱਤਾ।