ਚੰਡੀਗੜ੍ਹ 23 ਨਵੰਬਰ 2021
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਰਾਹੀਂ ਸੰਯੁਕਤ ਕਿਸਾਨ ਮੋਰਚੇ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਪਾਰਟੀ ਦੇ 27 ਨਵੰਬਰ ਦੇ ਜਨਤਕ ਪ੍ਰੋਗਰਾਮ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।
ਹੋਰ ਪੜ੍ਹੋ :-ਮੁੱਖ ਚੋਣ ਅਫ਼ਸਰ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਸੁਖਬੀਰ ਸਿੰਘ ਬਾਦਲ ਦੇ 27 ਤਾਰੀਕ ਦੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਜਨਤਕ ਪ੍ਰੋਗਰਾਮ ਸਨ ਪਰ ਇਲਾਕੇ ਦੇ ਪਾਰਟੀ ਵਰਕਰਾਂ ਦੀ ਇਹ ਇੱਛਾ ਸੀ ਕਿ ਹਲਕੇ ਦੇ ਕਿਸਾਨ 29 ਤਾਰੀਕ ਦੇ ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਵਿਖੇ ਹੋਣ ਵਾਲੇ ਪ੍ਰੋਗਰਾਮ ਵਿੱਚ ਜਾਣਾ ਚਾਹੁੰਦੇ ਸਨ ਜਿਸ ਕਰਕੇ ਪਾਰਟੀ ਨੇ ਇਹ ਪ੍ਰੋਗਰਾਮ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

English






