ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਆਪਸੀ ਸਹਿਮਤੀ ਨਾਲ ਦੋ ਸੀਟਾਂ ਦੀ ਅਦਲਾ-ਬਦਲੀ।

SUKHBIR SINGH BADAL
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਆਪਸੀ ਸਹਿਮਤੀ ਨਾਲ ਦੋ ਸੀਟਾਂ ਦੀ ਅਦਲਾ-ਬਦਲੀ।
ਚੰਡੀਗੜ੍ਹ 23 ਨਵੰਬਰ 2021
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜੀ ਨੇ ਸਾਂਝੇ ਤੌਰ ਤੇ ਐਲਾਨ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਮੋਹਾਲੀ ਅਤੇ ਲੁਧਿਆਣਾ ਨਾਰਥ ਜੋ ਕਿ ਪਹਿਲਾਂ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਵਿੱਚ ਸਨ ਹੁਣ ਇਹਨਾ ਸੀਟਾਂ ਉਪਰ ਸ਼੍ਰੋਮਣੀ ਅਕਾਲੀ ਦਲ ਚੋਣ ਲੜੇਗਾ ਅਤੇ ਇਸਦੀ ਜਗਾ ਤੇ ਵਿਧਾਨ ਸਭਾ ਹਲਕਾ ਰਾਏਕੋਟ (ਐਸ.ਸੀ) ਅਤੇ ਦੀਨਾਨਗਰ (ਐਸ.ਸੀ) ਜੋ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਸਨ ਇਹਨਾਂ ਉਪਰ ਹੁਣ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਚੋਣ ਲੜਨਗੇ।

ਹੋਰ ਪੜ੍ਹੋ :-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 27 ਨਵੰਬਰ ਦੇ ਜਨਤਕ ਪ੍ਰੋਗਰਾਮ ਮੁਲਤਵੀ ਕਰਨ ਦਾ ਫੈਸਲਾ ਕੀਤਾ

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁੱਲ ਸੀਟਾਂ ਦੀ ਵੰਡ ਪਹਿਲਾਂ ਦੀ ਤਰਾਂ ਹੀ ਰਹੇਗੀ ਅਤੇ ਸ਼੍ਰੋਮਣੀ ਅਕਾਲੀ ਦਲ  97 ਸੀਟਾਂ ਉਪਰ ਅਤੇ ਬਹੁਜਨ ਸਮਾਜ ਪਾਰਟੀ 20 ਸੀਟਾਂ ਉਪਰ ਚੋਣ ਲੜੇਗੀ।