ਜਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 34 ਪ੍ਰਾਰਥੀ ਸ਼ਾਰਟਲਿਸਟ

ਰੂਪਨਗਰ, 12 ਅਪ੍ਰੈਲ :-  ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਦੀਪਸ਼ਿਖਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਜ) ਦੀ ਅਗਵਾਈ ਹੇਠ ਅਣਥੱਕ ਯਤਨ ਕੀਤੇ ਜਾ ਰਹੇ ਹਨ।
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਯੂਨੀਵਰਸ ਇੰਟਰਨੈਸ਼ਨਲ ਕੰਪਨੀ ਦੇ ਨਿਯੋਜਕਾਂ ਵੱਲੋਂ ਮੈਨੇਜ਼ਰ, ਅਸਿਸਟੈਂਟ ਮੈਨੇਜਰ, ਆਫਿਸ ਸਟਾਫ ਦੀਆਂ 80 ਅਸਾਮੀਆਂ ਲਈ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ। ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਇੰਟਰਵਿਊ ਦੌਰਾਨ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪ੍ਰਾਰਥੀਆਂ ਨੂੰ ਆਪਣੀ ਯੋਗਤਾ ਦੇ ਆਧਾਰ ਤੇ ਜਿਲ੍ਹਾ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਲੇਸਮੈਂਟ ਕੈਂਪਾਂ ਸਬੰਧੀ ਸੰਪੂਰਨ ਜਾਣਕਾਰੀ ਐਨ.ਸੀ.ਐਸ ਪੋਰਟਲ ਤੇ ਅਪਡੇਟ ਕੀਤੀ ਜਾਂਦੀ ਹੈ। ਰੋਜ਼ਗਾਰ ਅਫ਼ਸਰ ਵੱਲੋ ਦੱਸਿਆ ਗਿਆ ਕਿ ਇਸ ਇੰਟਰਵਿਊ ਦੌਰਾਨ 65 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ 34 ਉਮੀਦਵਾਰ ਮੌਕੇ ਤੇ ਸ਼ਾਰਟਲਿਸਟ ਹੋਏ ਹਨ।
ਇਸ ਦੇ ਨਾਲ ਹੀ ਮਿਸ ਸੁਪ੍ਰੀਤ ਕੌਰ, ਕਰੀਅਰ ਕਾਊਂਸਲਰ ਵੱਲੋਂ ਇੰਟਰਵਿਊ ਦੌਰਾਨ ਹਾਜ਼ਰ ਹੋਏ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੀ ਵੈਬਸਾਈਟ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਜਿਲ੍ਹਾ ਬਿਊਰੋ ਵੱਲੋਂ ਲਗਾਏ ਜਾਣ ਵਾਲੇ ਪਲੇਸਮੈਂਟਾਂ ਕੈਂਪਾਂ ਵਿੱਚ ਹਿੱਸਾ ਲੈਣ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੁਆਰਾ ਬੇਰੋਜ਼ਗਾਰ ਨੌਜਵਾਨਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਆਨਲਾਈਨ ਕੋਚਿੰਗ ਲਈ ਪ੍ਰਾਰਥੀਆਂ ਨੂੰ ਆਪਣਾ ਨਾਮ eduzphere.com ਤੇ ਰਜਿਸਟਰ ਕਰਨ ਲਈ ਕਿਹਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕਰ ਸਕਦੇ ਹਨ।