ਸਿੱਧੂ ਦੇ ਚੋਣ ਕਮੇਟੀ ਦਾ ਚੇਅਰਮੈਨ ਬਣਨ ਨਾਲ ਚੰਨੀ ਸਿਰਫ਼ ਰਾਤ ਚੌਕੀਦਾਰ ਬਣ ਕੇ ਰਹਿ ਜਾਣਗੇ: ਕੈਪਟਨ ਅਮਰਿੰਦਰ

AMRINDER SINGH
ਸਿੱਧੂ ਦੇ ਚੋਣ ਕਮੇਟੀ ਦਾ ਚੇਅਰਮੈਨ ਬਣਨ ਨਾਲ ਚੰਨੀ ਸਿਰਫ਼ ਰਾਤ ਚੌਕੀਦਾਰ ਬਣ ਕੇ ਰਹਿ ਜਾਣਗੇ: ਕੈਪਟਨ ਅਮਰਿੰਦਰ

ਚੰਡੀਗੜ੍ਹ, 13 ਦਸੰਬਰ 2021

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਵਤੀਰਾ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਚੰਨੀ  ਬਾਰੇ ਬਹੁਤ ਦੁੱਖ ਤੇ ਬੁਰਾ ਮਹਿਸੂਸ ਹੋ ਰਿਹਾ ਹੈ।

ਹੋਰ ਪੜ੍ਹੋ :-ਪੰਜਾਬ ਦੇ ਮੁੱਖ ਮੰਤਰੀ ਨੇ ਖਰੜ ਅਤੇ ਮੋਰਿੰਡਾ ਵਿੱਚ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿਸ ਤਰੀਕੇ ਨਾਲ ਸ਼ਾਨਦਾਰ ਕਾਬਲੀਅਤ ਹੋਣ ਦੇ ਬਾਵਜੂਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸਨਕ ਹੇਠਾਂ ਚੰਨੀ ਨੂੰ ਦਬਾਇਆ ਜਾ ਰਿਹਾ ਹੈ, ਉਨ੍ਹਾਂ ਨੂੰ ਅਜਿਹਾ ਲੱਗਦਾ ਹੈ ਕਿ ਉਹ ਸਿਰਫ ਰਾਤ ਦੇ ਚੌਕੀਦਾਰ ਬਣ ਕੇ ਰਹਿ ਜਾਣਗੇ।

ਇਸ ਲੜੀ ਹੇਠ, ਕੈਪਟਨ ਅਮਰਿੰਦਰ ਨੇ ਕਿਹਾ ਕਿ ਜਿਸ ਤਰੀਕੇ ਨਾਲ ਸਿੱਧੂ ਨੂੰ ਪੰਜਾਬ ਲਈ ਕਾਂਗਰਸ ਇਲੈਕਸ਼ਨ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਹੈ ਤੇ ਚੰਨੀ ਨੂੰ ਉਨ੍ਹਾਂ ਦੇ ਹੇਠਾਂ ਕੰਮ ਕਰਨਾ ਪਵੇਗਾ, ਕਿਸੇ ਮੁੱਖ ਮੰਤਰੀ ਵਾਸਤੇ ਪ੍ਰਦੇਸ਼ ਕਾਗਰਸ ਕਮੇਟੀ ਪ੍ਰਧਾਨ ਦੇ ਹੇਠਾਂ ਕੰਮ ਕਰਨਾ ਸਮਝ ਤੋਂ ਪਰ੍ਹੇ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਗ਼ੈਰਤਮੰਦ ਵਿਅਕਤੀ ਅਜਿਹੀ ਬੇਇੱਜ਼ਤੀ ਬਰਦਾਸ਼ਤ ਨਹੀਂ ਕਰੇਗਾ। ਜਿਨ੍ਹਾਂ ਨੇ ਚੰਨੀ ਨੂੰ ਅਜਿਹੀ ਬੇਇੱਜ਼ਤੀ ਅਤੇ ਅਪਮਾਨ ਦਾ ਸਾਹਮਣਾ ਕਰਨ ਦੀ ਬਜਾਏ ਅਸਤੀਫ਼ਾ ਦੇਣ ਦੀ ਸਲਾਹ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਕਿ ਜਿਸ ਪ੍ਰਕਾਰ ਕਾਂਗਰਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਇਕ ਦਲਿਤ ਭਾਈਚਾਰੇ ਦਾ ਮੁੱਖ ਮੰਤਰੀ ਬਣਾਇਆ ਹੈ, ਪਰ ਹੁਣ ਉਸਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਧੀਨ ਕਰ ਦਿੱਤਾ ਹੈ, ਕੀ ਇਹ ਦਲਿਤ ਭਾਈਚਾਰੇ ਦੀਆਂ ਵੋਟਾਂ ਲੈਣ ਵਾਸਤੇ ਸਿਰਫ ਇਕ ਦਿਖਾਵਾ ਨਹੀਂ ਹੈ?

ਅਜਿਹੇ ਵਿੱਚ ਸਿਰਫ਼ ਇੱਕ ਵਿਅਕਤੀ ਜਿਹੜਾ ਇਕ ਵਿਗੜੇ ਬੱਚੇ ਦੀ ਤਰ੍ਹਾਂ ਵਤੀਰਾ ਦਿਖਾ ਰਿਹਾ ਹੈ ਅਤੇ ਆਏ ਦਿਨ ਕੋਈ ਨਾ ਕੋਈ ਤਮਾਸ਼ਾ ਖੜ੍ਹਾ ਕਰਦਾ ਹੈ, ਤੁਸੀਂ ਉਸਦੀ ਬਲੈਕਮੇਲਿੰਗ ਅੱਗੇ ਝੁਕ ਕੇ ਆਪਣੇ ਮੁੱਖ ਮੰਤਰੀ ਦੀ ਬੇਇੱਜ਼ਤੀ ਕਰ ਰਹੇ ਹੋ, ਜਿਹੜਾ ਕਿ ਬਹੁਤ ਵਧੀਆ ਕੰਮ ਕਰ ਰਿਹਾ ਹੈ। ਇਸ ਤਰ੍ਹਾਂ ਕਾਂਗਰਸ ਗਿਰਾਵਟ ਵੱਲ ਜਾ ਰਹੀ ਹੈ।