ਐਸ.ਐਮ.ਓ ਡਾ.ਗਾਂਧੀ ਨੇ ਡੇਂਗੂ ਪੀੜਤ ਮਰੀਜ਼ ਦਾ ਹਾਲ ਚਾਲ ਜਾਣਿਆ

ਸਿਹਤ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਨਾਲ ਕਰ ਰਹੇ ਹਨ: ਐਸ.ਐਮ.ਓ

ਡੇਂਗੂ ਦੀ ਰੋਕਥਾਮ ਲਈ ਪਿੰਡ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ: ਬੀਈਈ ਸੁਸ਼ੀਲ ਕੁਮਾਰ

ਫਾਜ਼ਿਲਕਾ 3 ਨਵੰਬਰ :-  

ਇਲਾਕੇ ਵਿਚ ਡੇਂਗੂ ਦੇ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਬਲਾਕ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਨੇ ਡੇਂਗੂ ਪ੍ਰਭਾਵਿਤ ਮਰੀਜ਼ਾਂ ਦਾ ਘਰ-ਘਰ ਜਾ ਕੇ ਹਾਲ ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ, ਸਿਹਤ ਕਰਮਚਾਰੀ ਰਾਕੇਸ਼ ਕੁਮਾਰ ਹਾਜ਼ਰ ਸਨ।

ਐਸਐਮਓ ਡਾ: ਗਾਂਧੀ ਨੇ ਦੱਸਿਆ ਕਿ ਬਲਾਕ ਖੂਈਖੇੜਾ ਵਿੱਚ ਹੁਣ ਤੱਕ ਡੇਂਗੂ ਦੇ ਕੁੱਲ 8 ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿੱਚੋਂ 4 ਵਿਅਕਤੀ ਪੂਰੀ ਤਰ੍ਹਾਂ ਤੰਦਰੁਸਤ ਹੋ ਗਏ ਹਨ ਅਤੇ ਬਾਕੀ 4 ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਦੀ ਹਾਲਤ ਬਿਲਕੁਲ ਠੀਕ ਹੈ। ਡੇਂਗੂ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਲਾਕ ਅਧੀਨ ਪੈਂਦੇ ਸਾਰੇ ਪਿੰਡਾਂ ਵਿੱਚ ਸਿਹਤ ਕਰਮਚਾਰੀ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਹਰ ਰੋਜ਼ ਘਰਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਜੇਕਰ ਕਿਸੇ ਘਰ ਵਿੱਚ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਨੂੰ ਰਿਪੋਰਟ ਕਰਕੇ ਨਸ਼ਟ ਕਰ ਦਿੱਤਾ ਜਾਂਦਾ ਹੈ।

ਜਾਣਕਾਰੀ ਦਿੰਦਿਆਂ ਬੀ.ਈ.ਈ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਅੱਜ ਐੱਸ.ਐੱਮ.ਓ ਡਾ: ਵਿਕਾਸ ਗਾਂਧੀ ਨੇ ਆਪਣੇ ਦੌਰੇ ਦੌਰਾਨ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਉੱਥੇ ਡੇਂਗੂ ਦੇ ਮਰੀਜ਼ਾਂ ਦੇ ਘਰ ਜਾ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਮਰੀਜ਼ਾਂ ਦੁਆਰਾ ਤਸੱਲੀ ਪ੍ਰਗਟਾਈ |

ਬੀਈਈ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਸੀ.ਐੱਚ.ਸੀ ਦੇ ਸਿਹਤ ਕਰਮਚਾਰੀ ਡੇਂਗੂ ਤੋਂ ਬਚਾਅ ਲਈ ਲਗਾਤਾਰ ਪਿੰਡ ਵਾਸੀਆਂ ਨੂੰ ਜਾਗਰੂਕ ਕਰ ਰਹੇ ਹਨ, ਉੱਥੇ ਹੀ ਪਿੰਡ ਵਾਸੀ ਖੁਦ ਵੀ ਜਾਗਰੂਕ ਹੋਣ ਅਤੇ ਡੇਂਗੂ ਤੋਂ ਬਚਾਅ ਲਈ ਖਾਲੀ ਬਰਤਨ, ਫਰਿੱਜ ਦੇ ਪਿੱਛੇ ਟਰੇ, ਟਾਇਰਾਂ ਆਦਿ ਵਿੱਚ ਪਾਣੀ ਨਾ ਪੈਣ ਦੇਣ। ਉਨ੍ਹਾਂ ਦੱਸਿਆ ਕਿ ਡੇਂਗੂ ਦੇ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੇ ਜਾਂਦੇ ਹਨ ਅਤੇ ਇੱਥੇ ਡੇਂਗੂ ਦਾ ਇਲਾਜ ਵੀ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।

 

ਹੋਰ ਪੜੋ :-
ਮੋਰਬੀ ਪੁਲ ਦੀ ਦੁਰਘਟਨਾ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਭਾਜਪਾ ਪੰਜਾਬ ਦੇ ਕਿਸਾਨਾਂ ਨੂੰ ਕਰ ਰਹੀ ਬਦਨਾਮ: ਆਪ