ਰੂਪਨਗਰ, 10 ਫਰਵਰੀ 2022
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ. ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ.) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵਿਖੇ ਚਲਾਏ ਜਾ ਰਹੇ ਸੈਨਿਕ ਵੋਕੋਸ਼ਨਲ ਟ੍ਰੇਨਿੰਗ ਸੈਂਟਰ ਦੁਆਰਾ ਫੌਜ ਵਿੱਚ ਭਰਤੀ 18 ਫਰਵਰੀ, 2022 ਨੂੰ ਸ਼ੁਰੂ ਹੋ ਰਹੀ ਹੈ, ਜਿਸ ਲਈ ਪ੍ਰੀ ਰਿਕਰੂਟਮੈਂਟ ਟ੍ਰੇਨਿੰਗ ਜ਼ਿਲ੍ਹਾ ਪੱਧਰ ਤੇ ਸ਼ੁਰੂ ਹੋ ਚੁੱਕੀ ਹੈ।
ਹੋਰ ਪੜ੍ਹੋ :-ਪੰਜਾਬ ਨੂੰ ਰਿਵਾਇਤੀ ਸਿਆਸੀ ਪਾਰਟੀਆਂ ਤੋਂ ਬਚਾਉਣ ਦਾ ਸੁਨਿਹਰੀ ਮੌਕਾ: ਭਗਵੰਤ ਮਾਨ
ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਲਈ ਫਿਜ਼ੀਕਲ ਟ੍ਰੇਨਿੰਗ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਕਰਵਾਈ ਜਾਵੇਗੀ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਹੋਣ ਲਈ ਉਤਸ਼ਾਹਿਤ ਕਰਨਾ ਅਤੇ ਫੌਜ ਦੇ ਮਾਪਦੰਡਾਂ ਅਨੁਸਾਰ ਸਿਖਲਾਈ ਦੇਣਾ ਹੈ। ਉਨ੍ਹਾਂ ਕਿਹਾ ਕਿ ਚਾਹਵਾਹਨ ਉਮੀਦਵਾਰ (ਪੁਰਸ਼) ਇਹ ਟ੍ਰੇਨਿੰਗ ਲੈਣ ਲਈ ਵਿਦਿਅਕ ਸਰਟੀਫਿਕੇਟ, ਉਮਰ ਦੇ ਸਬੂਤ ਤੇ ਹੋਰ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਇਸ ਦਫਤਰ ਨਾਲ ਸੰਪਰਕ ਕਰ ਸਕਦੇ ਹਨ।

English




