ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਵੱਲੋਂ ਯੋਗ ਵਿਅਕਤੀਆਂ ਨੂੰ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ
ਬਰਨਾਲਾ, 17 ਨਵੰਬਰ 2021
ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਵੀਪ ਮੁਹਿੰਮ ਤਹਿਤ ਜ਼ਿਲੇ ਵਿੱਚ ਨਵੀਆਂ ਵੋਟਾਂ ਬਣਾਉਣ ਜਾਂ ਸੋਧ ਸਬੰਧੀ ਵਿਸ਼ੇਸ਼ ਕੈਂਪ 20 ਅਤੇ 21 ਨਵੰਬਰ ਨੂੰ ਪੋਿਗ ਸਟੇਸ਼ਨਾਂ ’ਤੇ ਲਗਾਏ ਜਾ ਰਹੇ ਹਨ।
ਹੋਰ ਪੜ੍ਹੋ :-ਪੀਣ ਦਾ ਪਾਣੀ ਸਸਤਾ ਹੋਣ ਨਾਲ 30850 ਲੋਕਾਂ ਨੂੰ ਹੋਵੇਗਾ ਫਾਇਦਾ: ਡਿਪਟੀ ਕਮਿਸ਼ਨਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਕਮ ਨੋਡਲ ਅਫਸਰ ਪੀਡਬਲਿਊਡੀ ਤੇਆਵਾਸਪ੍ਰੀਤ ਕੌਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਦੇ ਹਰੇਕ ਪੋਲਿੰਗ ਸਟੇਸ਼ਨ ’ਤੇ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਦੌਰਾਨ ਨੌਜਵਾਨਾਂ ਅਤੇ ਦਿਵਿਆਂਗਜਨਾਂ ਦੀਆਂ ਵੋਟਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਮਿਤੀ 20 ਅਤੇ 21 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ਜ਼ਿਲਾ ਬਰਨਾਲਾ ਦੇ ਨੌਜਵਾਨਾਂ ਅਤੇ ਦਿਵਿਆਂਗਜਨ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਨਾਂ ਕੈਂਪਾਂ ਵਿੱਚ ਪਹੰੁਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ ਜਾਵੇ। ਇਸ ਤੋਂ ਇਲਾਵਾ ਆਪਣੇ ਮੋਬਾਇਲਾਂ ’ਤੇ ਪੀ.ਡਬਲਿਊ.ਡੀ ਐਪ/ ਵੋਟਰ ਹੈਲਪਲਾਈਨ ਐਪ ਵੀ ਡਾਊਨਲੋਡ ਕੀਤੀ ਜਾਵੇ ਤਾਂ ਜੋ ਵੋਟਾਂ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਮੋਬਾਇਲ ਤੋਂ ਹੀ ਪ੍ਰਾਪਤ ਕੀਤੀ ਜਾ ਸਕੇ।

English





