ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਜੋੜਨ ਦੀ ਮੁਹਿੰਮ ਤਹਿਤ ਵਿਸ਼ੇਸ਼ ਕੈਂਪ 15 ਨੂੰ

—ਸਮੂਹ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਕੈਂਪ
—-ਵਧੇਰੇ ਜਾਣਕਾਰੀ ਲਈ ਬੀਐਲਓਜ਼ ਨਾਲ ਕੀਤਾ ਜਾਵੇ ਸੰਪਰਕ

ਬਰਨਾਲਾ, 9 ਸਤੰਬਰ :-  

ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ ਯੋਗਤਾ ਮਿਤੀ 01.01.2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਮਰੀ ਰਿਵੀਜ਼ਨ ਪ੍ਰੋਗਰਾਮ ਤਹਿਤ ਸਵੈ-ਇੱਛਤ ਆਧਾਰ ’ਤੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ �ਿਕ ਕਰਨ ਦੀ ਮੁਹਿੰਮ ਜਾਰੀ ਹੈ।
ਂਿੲਸ ਵਾਸਤੇ ਮਿਤੀ 15 ਸਤੰਬਰ (ਦਿਨ ਵੀਰਵਾਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲੇ ਭਰ ਵਿਚ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਇਹ ਕੈਂਪ ਸਮੂਹ ਬੀਐਲਓਜ਼ (ਬੂਥ ਲੈਵਲ ਅਫਸਰ) ਵੱਲੋਂ ਆਪਣੇ ਸਬੰਧਤ ਪੋ�ਿਗ ਸਟੇਸ਼ਨਾਂ ’ਤੇ ਲਾਏ ਜਾਣਗੇ। ਇਸ ਸਬੰਧੀ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਪੋ�ਿਗ ਸਟੇਸ਼ਨਾਂ ’ਤੇ ਨਾਲ ਲਿਜਾਇਆ ਜਾਵੇ। ਵਧੇਰੇ ਜਾਣਕਾਰੀ ਲਈ ਸਬੰਧਤ ਬੀਐਲਓ ਨਾਲ ਸੰਪਰਕ ਕੀਤਾ ਜਾਵੇ।
ਜ਼ਿਲਾ ਚੋਣ ਅਫਸਰਾਂ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਂਦੇ ਹੋਏ ਵੋਟਰ ਆਪਣੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਾਉਣ।

 

ਹੋਰ ਪੜ੍ਹੋ :-
ਜ਼ਿਲਾ ਮੈਜਿਸਟ੍ਰੇਟ ਵੱਲੋਂ ਨਹਿਰਾਂ/ਸੂਇਆਂ ’ਚ ਨਹਾਉਣ ਜਾਂ ਤੈਰਨ ’ਤੇ ਪਾਬੰਦੀ ਦੇ ਹੁਕਮ ਜਾਰੀ