ਫਗਵਾੜਾ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਕੀਤਾ ਲੋਕਾਂ ਨੂੰ ਸਮਰਪਿਤਡਾਕਟਰੀ ਅਮਲੇ ਨੂੰ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਕਿਹਾ
ਮੁੱਖ ਮੰਤਰੀ ਨੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਲੋਕਾਂ ਲਈ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਤਾਂ ਕਿ ਲੋਕਾਂ ਨੂੰ ਇਲਾਜ ਤੇ ਜਾਂਚ ਦੀਆਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਮੁੱਖ ਮੰਤਰੀ ਨੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਅਪਰੇਸ਼ਨ ਥੀਏਟਰ, ਟੀਕਾਕਰਨ ਵਾਰਡ, ਓ.ਪੀ.ਡੀ. ਆਦਿ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਤਾਂ ਕਿ ਹਸਪਤਾਲ ਵਿਚ ਸਰਕਾਰੀ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਭਗਵੰਤ ਮਾਨ ਨੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ ਨਾਲ ਵੀ ਵਿਸਥਾਰ ਵਿਚ ਗੱਲਬਾਤ ਕਰਕੇ ਹਸਪਤਾਲ ਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਆਈ.ਜੀ. ਡਾਕਟਰ ਐਸ. ਭੂਪਤੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਐਸ.ਐਸ.ਪੀ. ਨਵਨੀਤ ਸਿੰਘ ਬੈਂਸ, ਆਪ ਨੇਤਾ ਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਆਪ ਦੇ ਜ਼ਿਲ੍ਹਾ ਪ੍ਰਧਾਨ ਲਲਿਤ ਸਕਲਾਨੀ, ਮੰਜੂ ਰਾਣਾ, ਸੱਜਣ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ।

English






